ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਗੁਰਦਾਸਪੁਰ, 12 ਅਕਤੂਬਰ 2021
ਸ੍ਰੀ ਕੁਲਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਗੁਰਦਸਾਪੁਰ ਨੇ ਜਾਣਕਾਰੀ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿਚ 12 ਅਕਤੂਬਰ ਤੱਕ 54939 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿਚੋਂ 42173 ਮੀਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਪਨਗਰੇਨ ਵਲੋਂ 17117, ਮਾਰਕਫੈੱਡ ਵਲੋਂ 11388, ਪਨਸਪ ਵਲੋਂ 7596, ਵੇਅਰਹਾਊਸ ਵਲੋਂ 4991, ਐਫ.ਸੀ.ਆਈ ਵਲੋਂ 4 ਤੇ ਟਰੇੇਡਰਜ਼ ਵਲੋਂ 1077 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਹੋਰ ਪੜ੍ਹੋ :-ਹੋਰਨਾਂ ਸੂਬਿਆਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ, ਉੜਨ ਦਸਤੇ ਚੁਕੰਨੇ
ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉੁਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 95 ਮੰਡੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਨਾੜ ਨੂੰ ਅੱਗ ਨਾ ਲਾਉਣ। ਇਸ ਸਾਲ ਮੰਡੀਆਂ ਵਿਚ ਕਰੀਬ 7 ਲੱਖ 03 ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।