ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਣ ਵਿਚ ਫਾਜਿ਼ਲਕਾ ਦੇ ਉਦਯੋਗਪਤੀਆਂ ਨੇ ਆਨਲਾਈਨ ਕੀਤੀ ਸਿ਼ਰਕਤ

ਪ੍ਰਗਤੀਸ਼ੀਲ ਪੰਜਾਬ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਣ ਵਿਚ ਫਾਜਿ਼ਲਕਾ ਦੇ ਉਦਯੋਗਪਤੀਆਂ ਨੇ ਆਨਲਾਈਨ ਕੀਤੀ ਸਿ਼ਰਕਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਨਿਵੇਸਕਾਂ ਨੂੰ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ

ਫਾਜਿ਼ਲਕਾ, 26 ਅਕਤੂਬਰ 2021

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਣ ਵਿਚ ਅੱਜ ਫਾਜਿ਼ਲਕਾ ਜਿ਼ਲ੍ਹੇ ਦੇ ਉਦਯੋਗਪਤੀਆਂ ਨੇ ਆਨਲਾਈਨ ਸਿ਼ਰਕਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਸ ਸੰਮੇਲਣ ਨਾਲ ਜ਼ੁੜ ਕੇ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।

ਹੋਰ ਪੜ੍ਹੋ :-ਜ਼ਿਲ੍ਹੇ ਵਿੱਚ ਸਬਡਵੀਜ਼ਨ ਪੱਧਰ ‘ਤੇ 28 ਅਤੇ 29 ਅਕਤੂਬਰ ਨੂੰ ਲੱਗਣਗੇ ਸੁਵਿਧਾ ਕੈਂਪ- ਐਸ.ਡੀ.ਐਮ.

ਇਸ ਸੰਮੇਲਣ ਵਿਚ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿਚ ਉਦਯੋਗਾਂ ਲਈ ਬਹੁਤ ਹੀ ਸਾਜਗਾਰ ਮਹੌਲ ਹੈ। ਉਨ੍ਹਾਂ ਨੇ ਕਿਹਾ ਪੰਜਾਬ ਦਾ ਬੁਨਿਆਦੀ ਢਾਂਚਾ, ਸ਼ਾਨਦਾਰ ਕੰਮ ਸਭਿਆਚਾਰ ਅਤੇ ਸਰਕਾਰ ਦੀਆਂ ਉਦਯੋਗਾਂ ਨੂੰ ਉਤਸਾਹਿਤ ਕਰਨ ਦੀਆਂ ਨੀਤੀਆਂ ਕਾਰਨ ਰਾਜ ਵਿਚ ਵੱਡੇ ਪੱਧਰ ਤੇ ਨਿਵੇਸ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨਿਵੇਸਕਾਂ ਦੀ ਹਰ ਪ੍ਰਕਾਰ ਨਾਲ ਮਦਦ ਕਰਦੀ ਹੈ ਅਤੇ ਇਸ ਲਈ ਇਨਵੈਸਟ ਪੰਜਾਬ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ।

ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬ ਦੇ ਜਜਬੇ ਦੀ ਗੱਲ ਕਰਦਿਆਂ ਕਿਹਾ ਕਿ ਸੂਬਾ ਤੇਜੀ ਨਾਲ ਅੱਗੇ ਵੱਧ ਰਿਹਾ ਹੈ।
ਓਧਰ ਜਿ਼ਲ੍ਹਾ ਸਦਰ ਮੁਕਾਮ ਤੇ ਹਾਜਰ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਜਿ਼ਲ੍ਹੇ ਦੇ ਉਦਯੋਗਪਤੀਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਨੂੰ ਹੋਰ ਅੱਗੇ ਲਿਜਾਉਣ ਲਈ ਕੀਤੇ ਉਪਰਾਲੇ ਵਪਾਰੀ ਵਰਗ ਲਈ ਸਾਰਥਕ ਸਾਬਿਤ ਹੋਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਉਤਮ ਪਲੇਟਫਾਰਮ ਪ੍ਰਦਾਨ ਕਰਦਾ ਹੈ ਅਤੇ ਅਨੁਕੂਲ ਵਾਤਾਵਰਣ ਪ੍ਰਣਾਲੀ ਸੂਬੇ ਵਿੱਚ ਉਦਯੋਗਾਂ ਦੀ ਖੁਸਹਾਲੀ ਵਿੱਚ ਬਹੁਤ ਸਹਿਯੋਗ ਕਰਦੀ ਹੈ। ਉਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਅਤੇ ਲੋਕਪੱਖੀ ਪਹਿਲਕਦਮੀਆਂ ਨੇ ਪੰਜਾਬ ਨੂੰ ਉਦਯੋਗਿਕ ਵਿਕਾਸ ਪੱਖੋਂ ਉੱਭਰਦਾ ਸੂਬਾ ਬਣਾ ਦਿੱਤਾ ਹੈ।

ਉਨਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਉਦਯੋਗ ਨੂੰ ਦਿੱਤੀਆ ਜਾਣ ਵਾਲੀਆ ਸੁਵਿਧਾਵਾਂ ਨੂੰ ਜ਼ਿਲੇ ਅੰਦਰ ਇੰਨ ਬਿੰਨ ਲਾਗੂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਜੇਕਰ ਦੇਸ਼ ਅਤੇ ਸੂਬੇ ਦੀ ਇੰਡਸ਼ਟਰੀਜ਼ ਮਜ਼ਬੂਤ ਹੋਵੇਗੀ, ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਚੰਗੇ ਮੌਕੇ ਮਿਲਣਗੇ। ਉਨਾਂ ਕਿਹਾ ਕਿ ਜ਼ਿਲੇ ’ਚ ਕਾਰੋਬਾਰ ਸਥਾਪਤ ਕਰਨ ਲਈ ਨਿਵੇਸ਼ਕਾਂ ਨੂੰ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਬਣਾਇਆ ਜਾਵੇਗਾ ਕਿ ਜਿ਼ਲ੍ਹੇ ਦੇ ਉਦਯੋਗਪਤੀਆਂ ਜਾਂ ਨਵੇਂ ਨਿਵੇਸਕਾਂ ਨੂੰ ਕੋਈ ਮੁਸਕਿਲ ਨਾ ਆਵੇ। ਉਨ੍ਹਾਂ ਨੇ ਉਦਯੋਗ ਵਿਭਾਗ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਉਦਯੋਗਪਤੀ ਨੂੰ ਕੋਈ ਮੁਸਕਿਲ ਨਾ ਆਵੇ ਅਤੇ ਉਨ੍ਹਾਂ ਦੀਆਂ ਸਮੱਸਿਆ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਇਕ ਜਿ਼ਲ੍ਹਾ ਇਕ ਉਤਪਾਦ ਤਹਿਤ ਫਾਜਿ਼ਲਕਾ ਜਿ਼ਲ੍ਹੇ ਵਿਚ ਕਿਨੂੰ ਨੂੰ ਚੁਣਿਆ ਗਿਆ ਹੈ ਇਸ ਲਈ ਕਿਨੂੰ ਨਾਲ ਸਬੰਧਤ ਸਨਅੱਤ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ ਪਰ ਕਿਸੇ ਵੀ ਕਿਸਮ ਦੀ ਸਨੱਅਤ ਲਗਾਉਣ ਦਾ ਇੱਛੁਕ ਉਧਮੀ ਉਦਯੋਗ ਵਿਭਾਗ ਨਾਲ ਰਾਬਤਾ ਕਰਨ, ਉਨ੍ਹਾਂ ਨੂੰ ਸਾਰੀਆਂ ਪ੍ਰਵਾਨਗੀਆਂ ਬਿਨ੍ਹਾਂ ਦੇਰੀ ਦਿੱਤੀਆਂ ਜਾਣਗੀਆਂ।

Spread the love