ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 22 ਜਨਵਰੀ 2022

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਬੰਧੀ ਫੁੱਲ ਡੈਰੱਸ ਰਿਹਰਸਲ 24 ਜਨਵਰੀ ਨੂੰ ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਕੋਵਿਡ-19 ਤਹਿਤ ਜਾਰੀ ਹਦਾਇਤਾਂ ਤਹਿਤ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।

ਹੋਰ ਪੜ੍ਹੋ :-ਕੋਵਿਡ ਦੇ ਤੇਜ਼ੀ ਨਾਲ ਵੱਧ ਰਹੇ ਕੇਸਾਂ ਕਾਰਨ ਲੋਕ ਟੀਕਾਕਰਨ ਤੁਰੰਤ ਕਰਵਾਉਣ-ਡਿਪਟੀ ਕਮਿਸ਼ਨਰ

ਉਨਾਂ ਦੱਸਿਆ ਕਿ 24 ਜਨਵਰੀ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਫੁੱਲ ਡਰੈਸ ਰਿਹਰਸਲ ਸ਼ੁਰੂ ਹੋਵੇਗੀ।ਕੋਵਿਡ-19 ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਨੂੰ ਢੁੱਕਵੇਂ ਢੰਗ ਨਾਲ ਮਨਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਵਾਰ ਗਣਤੰਤਰ ਦਿਵਸ ਮੌਕੇ ਸੱਭਿਆਚਾਰਕ ਸਮਾਗਮ ਅਤੇ ਪੀ.ਟੀ.ਸ਼ੋਅ ਨਹੀਂ ਹੋਵੇਗਾ। ਇਸ ਤੋਂ ਇਲਾਵਾ ਰਸਮੀ ਗਤੀਵਿਧੀਆਂ ਸਮੇਤ ਪ੍ਰੇਡ ਆਮ ਵਾਂਗ ਹੀ ਹੋਵੇਗੀ।

Spread the love