26 ਜਨਵਰੀ ਨੂੰ ਸੁਖਜਿੰਦਰ ਸਿੰਘ ਰੰਧਾਵਾ ਲਹਿਰਾਉਣਗੇ ਰਾਸ਼ਟਰੀ ਝੰਡਾ
ਅੰਮਿ੍ਰਤਸਰ, 24 ਜਨਵਰੀ 2022
73ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 26 ਜਨਵਰੀ ਨੂੰ ਸਵੇਰੇ 10 ਵਜੇ ਸ: ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਮਾਗਮ ਦੀ ਫੁੱਲ ਡਰੈ੍ਹਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ੍ਹ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਪਰੇਡ ਕਮਾਂਡਰ ਗੁਰਿੰਦਰਬੀਰ ਸਿੰਘ ਸਿੱਧੂ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਦੀ ਆਮਦ ਤੋਂ ਲੈ ਕੇ ਸਮਾਗਮ ਦੀ ਸਮਾਪਤੀ ਤੱਕ ਦੀ ਪੂਰੀ ਰਿਹਰਸਲ ਕੀਤੀ ਗਈ।
ਹੋਰ ਪੜ੍ਹੋ :-ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਜ਼ਿਲ੍ਹਾ ਚੋਣ ਅਫ਼ਸਰ
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਖਹਿਰਾ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿੳੂਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁੱਧਲ, ਸਹਾਇਕ ਕਮਿਸ਼ਨਰ ਜਨਰਲ ਅਮਰਿੰਦਰ ਸਿੰਘ ਟਿਵਾਣਾ, ਜਿਲ੍ਹਾ ਮਾਲ ਅਫ਼ਸਰ ਸ: ਅਰਵਿੰਦਰ ਸਿੰਘ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।