ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਨੈਸ਼ਨਲ ਲੋਕ ਅਦਾਲਤ 14 ਮਈ ਨੂੰ ਲਗਾਈ ਜਾਵੇਗੀ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 02 ਮਈ 2022
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਨਗਰ ਜੀਆਂ ਦੀ ਅਗਵਾਈ ਹੇਠ ਮਿਤੀ 14 ਮਈ ਨੂੰ ਜ਼ਿਲ੍ਹਾ ਅਦਾਲਤਾਂ ਰੂਪਨਗਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਜਿਸ ਵਿੱਚ ਹਰ ਪ੍ਰਕਾਰ ਦੇ ਦਿਵਾਨੀ, ਫੌਜਦਾਰੀ ਅਤੇ ਹੋਰ ਮਾਮਲੇ ਨਿਪਟਾਰੇ ਲਈ ਰੱਖੇ ਜਾ ਰਹੇ ਹਨ ਅਤੇ ਪ੍ਰੀ ਲਿਟੀਗੇਟਿਵ ਮਾਮਲੇ ਜ਼ੋ ਅਜੇ ਅਦਾਲਤਾਂ ਵਿੱਚ ਨਹੀਂ ਆਏ ਹਨ ਉਹ ਵੀ ਨਿਪਟਾਰੇ ਲਈ ਰੱਖੇ ਜਾ ਰਹੇ ਹਨ।

ਹੋਰ ਪੜ੍ਹੋ :-ਲੋਕਾਂ ਦੀ ਸੁਰੱਖਿਆ ਲਈ ਐਸਐਸਪੀ ਵੱਲੋਂ ਪੀਸੀਆਰ ਮੋਟਰਸਾਇਕਲ ਝੰਡੀ ਵਿਖਾ ਕੇ ਰਵਾਨਾ ਕੀਤੇ

ਇਸ ਮੌਕੇ ਤੇ ਸ਼੍ਰੀ ਅਸੀਸ਼ ਕੁਮਾਰ ਬਾਂਸਲ ਸਿਵਲ ਜੱਜ ਸੀਨੀਅਰ ਡਵੀਜਨ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਜੀ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਨਾਲ਼ ਸਬੰਧੀ ਕਿਸੇ ਕਿਸਮ ਦੀ ਜਾਣਾਕਰੀ ਲਈ ਕਿਸੇ ਸਮੇਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਅੰਤ ਵਿੱਚ ਉਹਨਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਂਣ ਇਸ ਨਾਲ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ
Spread the love