Second Randomisation of EVMs held in presence of election observers & representatives of political parties today

2nd Randomization
- ਵਿਧਾਨ ਸਭਾ ਚੋਣਾਂ 2022 - ਈ.ਵੀ.ਐਮਜ ਦੀ ਦੂਸਰੀ ਰੈਂਡਮਾਈਜ਼ੇਸ਼ਨ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੇ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ 'ਚ ਸੰਪਨ ਲੁਧਿਆਣਾ, 08 ਫਰਵਰੀ (000) - ਜ਼ਿਲ੍ਹਾ ਲੁਧਿਆਣਾ ਦੇ ਸਾਰੇ 14 ਵਿਧਾਨ ਸਭਾ ਹਲਕਿਆਂ ਲਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਦੀ ਰੈਂਡਮਾਈਜ਼ੇਸ਼ਨ ਅੱਜ ਸਥਾਨਕ ਬੱਚਤ ਭਵਨ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ 19, ਪਾਇਲ ਤੋਂ 18, ਲੁਧਿਆਣਾ (ਦੱਖਣੀ) ਤੋਂ 17, ਆਤਮ ਨਗਰ ਤੋਂ 15, ਲੁਧਿਆਣਾ (ਪੂਰਬੀ) ਤੇ ਸਮਰਾਲਾ ਤੋਂ 14-14 ਉਮੀਦਵਾਰ ਚੋਣ ਲੜਨਗੇ। ਇਸੇ ਤਰ੍ਹਾਂ ਹਲਕਾ ਗਿੱਲ ਤੋਂ 11, ਖੰਨਾ, ਲੁਧਿਆਣਾ (ਉੱਤਰੀ), ਦਾਖਾ, ਰਾਏਕੋਟ ਅਤੇ ਜਗਰਾਉਂ ਤੋਂ 10-10, ਲੁਧਿਆਣਾ (ਕੇਂਦਰੀ) ਤੋਂ 9 ਅਤੇ ਲੁਧਿਆਣਾ (ਪੱਛਮੀ) ਹਲਕੇ ਤੋਂ 8 ਉਮੀਦਵਾਰ ਚੋਣ ਲੜਨਗੇ। ਉਨ੍ਹਾਂ ਕਿਹਾ ਕਿ 11 ਹਲਕਿਆਂ ਦੇ ਸਾਰੇ ਪੋਲਿੰਗ ਬੂਥਾਂ 'ਤੇ ਇਕ ਕੰਟਰੋਲ ਯੂਨਿਟ, ਇਕ ਬੈਲਟ ਯੂਨਿਟ ਅਤੇ ਹਰੇਕ ਈ.ਵੀ.ਐਮ. ਦਾ ਇਕ ਵੀਵੀਪੈਟ ਲਗਾਇਆ ਜਾਵੇਗਾ, ਜਦਕਿ ਤਿੰਨ ਹਲਕਿਆਂ ਸਾਹਨੇਵਾਲ, ਲੁਧਿਆਣਾ (ਦੱਖਣੀ) ਅਤੇ ਪਾਇਲ ਵਿਚ ਉਮੀਦਵਾਰਾਂ ਦੀ ਗਿਣਤੀ 15 ਤੋਂ ਵੱਧ ਹੈ। ਇੱਥੇ ਹਰੇਕ ਪੋਲਿੰਗ ਬੂਥ 'ਤੇ ਦੋ ਬੈਲਟ ਯੂਨਿਟ, ਇੱਕ ਕੰਟਰੋਲ ਯੂਨਿਟ ਅਤੇ ਇੱਕ ਵੀਵੀਪੈਟ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਧੂ ਈ.ਵੀ.ਐਮਜ਼ ਦੀ ਰੈਂਡਮਾਈਜ਼ੇਸ਼ਨ 6 ਫਰਵਰੀ ਨੂੰ ਕੀਤੀ ਗਈ ਸੀ, ਜਦੋਂ ਕਿ ਅੱਜ ਈ.ਵੀ.ਐਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਇਸ ਮੌਕੇ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਭਰੋਸਾ ਦਿਵਾਇਆ ਕਿ ਚੋਣਾਂ ਬਿਨਾਂ ਕਿਸੇ ਡਰ ਭੈਅ ਦੇ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 175 ਉਮੀਦਵਾਰ ਮੈਦਾਨ ਵਿੱਚ ਹਨ, ਜੋ ਜ਼ਿਲ੍ਹੇ ਦੇ ਵੱਖ-ਵੱਖ 14 ਹਲਕਿਆਂ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ।

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

Ludhiana, February 8 2022

The randomisation of Electronic Voting Machines (EVMs) for all 14 constituencies of district Ludhiana was held in the presence of representatives of political parties and general observers at Bachat Bhawan, here today. District Election Officer-cum-Deputy Commissioner Varinder Kumar Sharma was also present on the occasion.

READ MORE :-Surrender speech by Kejrival shows SAD BSP heading towards 2/3rd majority :SAD

While providing information on the occasion, Varinder Kumar Sharma stated that 19 candidates would be contesting the upcoming Vidhan Sabha elections from Sahnewal, followed by 18 in Payal, 17 in Ludhiana (South) 15 in Atam Nagar, 14 each in Ludhiana (East) and Samrala, 11 in Gill, 10 each in Khanna, Ludhiana (North), Dakha, Raikot and Jagraon, 9 in Ludhiana (Central) and 8 candidates would be contesting from Ludhiana (West) constituency.

He said that one control unit, one ballot unit and one VVPAT of each EVM would be installed in all polling booths in 11 constituencies, while as the number of candidates in three constituencies namely Sahnewal, Ludhiana (South) and Payal is more than 15, two ballot units, one control unit and one VVPAT would be used at each polling booth here.

He added that randomisation of additional EVMs was done on February 6, while the second randomisation of EVMs was done today.

On this occasion, Varinder Kumar Sharma assured that the elections would be held in a free and fair manner, without any fear.

It is pertinent to mention that a total of 175 candidates are left in fray in district Ludhiana, who would be contesting the upcoming Vidhan Sabha elections from 14 different constituencies of the district.

Spread the love