ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਲੱਗੀ ਕੈਂਪ ਕੋਰਟ ਦੌਰਾਨ 3 ਕੇਸਾਂ ਦਾ ਨਿਪਟਾਰਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 28 ਸਤੰਬਰ (        ) – ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਦੌਰਾਨ ਮੈਡਮ ਨਵਦੀਪ ਕੌਰ ਗਿੱਲ ਵੱਲੋਂ 3 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਛੋਟੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗੇ ਨਾਗਰਿਕ ਬਣਕੇ ਆਪਣਾ ਵਧੀਆ ਕੰਮ-ਕਾਜ ਕਰਨ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।

 

ਹੋਰ ਪੜ੍ਹੋ :- ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ

Spread the love