ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਮਾਗਮ

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਮਾਗਮ
ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਜ਼ਿਲ੍ਹਾ ਭਾਸ਼ਾ ਦਫਤਰ ਵੱਲੋਂ ਸਮਾਗਮ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਭਾਸ਼ਾ ਮੰਚਾਂ ਦੇ ਵਿਦਿਆਰਥੀਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ

ਬਰਨਾਲਾ, 24 ਮਾਰਚ 2022

ਸਿੱਖਿਆ, ਖੇਡਾਂ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਆਨਲਾਈਨ ਸਮਾਗਮ ਕਰਵਾਇਆ ਗਿਆ।

ਹੋਰ ਪੜ੍ਹੋ :-ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

ਸੁਖਵਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫਸਰ ਨੇ ਇਸ ਮੌਕੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਦੇਸ਼ ਦੀ ਆਜ਼ਾਦੀ ‘ਚ ਮਹਾਨ ਯੋਗਦਾਨ ਦੇਣ ਵਾਲੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੀਵਨ, ਜੀਵਨ ਆਦਰਸ਼ ਅਤੇ ਸ਼ਹਾਦਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ‘ਚ ਪਾਏ ਯੋਗਦਾਨ ਤੋਂ ਜਾਣੂ ਕਰਵਾਉਣਾ ਸਮੇਂ ਦੀ ਮੁੱਖ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਬਾਬਤ ਜਾਣਕਾਰੀ ਦੇ ਕੇ ਉਨ੍ਹਾਂ ਦੇ ਮਨਾਂ ‘ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੇ ਮਨੋਰਥ ਨਾਲ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਆਨਲਾਈਨ ਸਮਾਗਮ ਕਰਵਾਇਆ ਗਿਆ।

ਜ਼ਿਲ੍ਹਾ ਖੋਜ਼ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਆਨਲਾਈਨ ਸਮਾਗਮ ਦੀ ਸ਼ੁਰੂਆਤ ਸ.ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਨਾਲ ਕੀਤੀ ਗਈ। ਪਹਿਲੇ ਦੌਰ ‘ਚ ਪ੍ਰਿੰਸੀਪਲ ਇਕਬਾਲ ਕੌਰ ਉਦਾਸੀ ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੇ ਆਜ਼ਾਦੀ  ਸੰਗਰਾਮ ‘ਚ ਸ਼ਹੀਦ ਭਗਤ ਸਿੰਘ ਵੱਲੋਂ ਪਾਏ ਯੋਗਦਾਨ ਬਾਰੇ ਵਿਸਥਾਰ ਵਿੱਚ ਜਾਣਕਾਰੀ ਦੇਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦੀ ਪੂਰਤੀ ਲਈ ਉਨ੍ਹਾਂ ਦੇ ਆਦਰਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਸਮਾਗਮ ਦੇ ਦੂਜੇ ਦੌਰ ‘ਚ ਭਾਸ਼ਾ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੀ ਮੱਦਦ ਨਾਲ ਕਾਲਜਾਂ ਅਤੇ ਸਕੂਲਾਂ ‘ਚ ਸਥਾਪਿਤ ਕੀਤੇ ਭਾਸ਼ਾ ਮੰਚਾਂ ਨਾਲ ਜੁੜੇ ਵਿਦਿਅਰਥੀਆਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ, ਜੀਵਨ ਦਰਸ਼ਨ, ਸ਼ਹਾਦਤ ਅਤੇ ਦੇਸ਼ ਭਗਤੀ ਨਾਲ ਸੰਬੰਧਿਤ ਗੀਤਾਂ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਜਰੀਏ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ। ਸਮਾਗਮ ‘ਚ ਸਥਾਨਕ ਯੂਨੀਵਰਸਿਟੀ ਕਾਲਜ ਸਮੇਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੇ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਲੜਕੀਆਂ)ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਮਾਜਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਗੜ੍ਹ ਦੇ ਵਿਦਿਆਰਥੀਆਂ ਭੁਪਿੰਦਰ ਸ਼ਰਮਾ, ਮਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਮਨਦੀਪ ਕੌਰ, ਰਵੀਨਾ, ਜਸ਼ਨਦੀਪ ਕੌਰ, ਸ਼ਿਵਜੋਤ, ਸੁਖਦੀਪ ਕੌਰ, ਹਿਮਾਨੀ, ਅਮਨਜੋਤ ਸਿੰਘ, ਨਵਦੀਪ ਕੌਰ, ਹਰਕਮਲ ਸਿੰਘ, ਸ਼ੁਭਕਰਮਨ ਸਿੰਘ, ਅਮਨਦੀਪ ਕੌਰ, ਸੁਮਨਦੀਪ ਕੌਰ ਅਤੇ ਕੰਚਨ ਵੱਲੋਂ ਇਨਕਲਾਬੀ ਕਵਿਤਾਵਾਂ ਅਤੇ ਗੀਤ ਸੁਣਾਏ ਗਏ। ਗੀਤਾਂ ਅਤੇ ਕਵਿਤਾਵਾਂ ਦੀ ਪੇਸ਼ਕਾਰੀ ਦੇਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਸਰਟੀਫ਼ਿਕੇਟ ਦਿੱਤੇ ਜਾਣਗੇ।

ਮੰਚ ਸੰਚਾਲਨ ਦਾ ਫਰਜ਼ ਮੈਡਮ ਅੰਜਨਾ ਮੈਨਨ ਵੱਲੋਂ ਨਿਭਾਇਆ ਗਿਆ। ਸਮਾਗਮ ‘ਚ ਕਾਲਜਾਂ ਅਤੇ ਸਕੂਲਾਂ ਦੇ ਮੰਚ ਸਰਪ੍ਰਸਤਾਂ ਨਰਿੰਦਰ ਕੌਰ, ਚਰਨਜੀਤ ਕੌਰ, ਸਰਬਜੀਤ ਕੌਰ, ਮਾਇਆ ਕੌਰ, ਡਾ.ਹਰਪ੍ਰੀਤ ਕੌਰ ਰੂਬੀ, ਪਰਵਿੰਦਰ ਕੌਰ, ਹਰਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਸਮੇਤ ਵਿਦਿਆਰਥੀਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ।

ਆਨਲਾਈਨ ਸਮਾਗਮ ‘ਚ ਗੀਤ/ਕਵਿਤਾਵਾਂ ਪੇਸ਼ ਕਰਦੇ ਭਾਸ਼ਾ ਮੰਚਾਂ ਦੇ ਵਿਦਿਆਰਥੀ।

Spread the love