ਚਮਕੌਰ ਸਾਹਿਬ ਵਿਖੇ ਕੱਲ ਮੁੱਖ ਮੰਤਰੀ ਪੰਜਾਬ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇਣਗੇ

SONALI
ਚਮਕੌਰ ਸਾਹਿਬ ਵਿਖੇ ਕੱਲ ਮੁੱਖ ਮੰਤਰੀ ਪੰਜਾਬ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ’ਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇਣਗੇ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਮੁੱਖ ਮੰਤਰੀ 6 ਨਵੰਬਰ ਨੂੰ ਬੇਲਾ-ਪਨਿਆਲੀ ਪੁਲ ਦਾ ਨੀਂਹ ਪੱਥਰ ਰੱਖਣਗੇ
ਚਮਕੌਰ ਸਾਹਿਬ, 3 ਨਵੰਬਰ 2021

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਅੱਜ ਚਮਕੌਰ ਸਾਹਿਬ ਅਤੇ ਬੇਲਾ-ਪਨਿਆਲੀ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਲੋਂ ਵੀਰਵਾਰ ਨੂੰ ਸਿਟੀ ਸੈਂਟਰ ਚਮਕੌਰ ਸਾਹਿਬ ਵਿਖੇ ‘ਬਸੇਰਾ ਸਕੀਮ’ ਅਧੀਨ ਝੁੱਗੀ ਝੌਂਪੜੀ ਵਿਚ ਜੀਵਨ ਬਸਰ ਕਰ ਰਹੇ 269 ਲਾਭਪਾਤਰੀਆਂ ਨੂੰ ਆਰਜ਼ੀ ਰਿਹਾਇਸ਼ ਦੇ ਪੱਕੇ ਮਾਲਕਾਨਾ ਹੱਕ ਦਿੱਤੇ ਜਾਣਗੇ।

ਹੋਰ ਪੜ੍ਹੋ :-ਉਪ ਮੁੱਖ ਮੰਤਰੀ ਵੱਲੋਂ ਬਰਨਾਲਾ ਜੇਲ੍ਹ ਦੇ ਕੈਦੀ ਨਾਲ ਵਾਪਰੀ ਘਟਨਾ ਦੇ ਜਾਂਚ ਦੇ ਆਦੇਸ਼
ਉਨ੍ਹਾਂ ਦੱਸਿਆ ਕਿ ਸ਼ਹਿਰੀ ਖੇਤਰਾਂ ਵਿੱਚ ਰਾਜ ਸਰਕਾਰ ਦੀ ਜ਼ਮੀਨ `ਤੇ ਝੁੱਗੀ ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਬਸੇਰਾ ਸਕੀਮਾ ਨਾਲ ਲੋੜਵੰਦ ਲੋਕਾਂ ਦਾ ਆਪਣਾ ਘਰ  ਹੋਣ ਦਾ ਸੁਪਨਾ ਪੂਰਾ ਹੋ ਰਿਹਾ ਹੈ ਜਿਸ ਦੀ ਪ੍ਰਗਤੀ ਦੀ ਸਮੀਖਿਆ ਉਨ੍ਹਾਂ ਵਲੋਂ ਰੋਜ਼ਾਨਾ ਕੀਤੀ ਜਾਂਦੀ ਹੈ ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਬਣਦਾ ਹੱਕ ਮੁਹੱਈਆ ਕਰਵਾਇਆ ਜਾ ਸਕੇ।ਉਨ੍ਹਾਂ ਸਾਰੇ ਐਸ.ਡੀ.ਐਮਜ਼ ਨੂੰ ਇਸ ਲੋਕ-ਪੱਖੀ ਯੋਜਨਾ ਦੇ ਨਿਰਵਿਘਨ ਅਮਲ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵਲੋਂ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਤਲੁੱਜ ਦਰਿਆ ’ਤੇ ਬੇਲਾ-ਪਨਿਆਲੀ ਪੁਲ ਦੀ ਉਸਾਰੀ ਦਾ ਐਲਾਨ ਕੀਤਾ ਸੀ ਜਿਸ ਦਾ ਨੀਂਹ ਪੱਥਰ 6 ਨਵੰਬਰ ਨੂੰ ਉਨ੍ਹਾਂ (ਮੁੱਖ ਮੰਤਰੀ ਪੰਜਾਬ) ਵਲੋਂ ਰੱਖਿਆ ਜਾਵੇਗਾ। ਜਿਸ ਲਈ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਜ਼ਮੀਨ ਇਸ ਪੁਲ ਦੀ ਉਸਾਰੀ ਲਈ ਐਕਵਾਇਰ ਕੀਤੀ ਜਾਵੇਗੀ।
ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਪੁੱਲ੍ਹ ਦੀ ਲੰਬਾਈ 1188 ਮੀਟਰ ਦੀ ਹੋਵੇਗੀ ਅਤੇ ਬਿਸਤ ਦੁਆਬ ਤੇ ਵੀ 42 ਮੀਟਰ ਦਾ ਪੁਲ ਉਸਾਰਿਆ ਜਾਵੇਗਾ।ਇਸ ਤੋਂ ਇਲਾਵਾ ਬੇਲਾ ਸਕੇਪ ਤੇ ਵੀ ਲਗਭਗ 20 ਮੀਟਰ ਦਾ ਪੁਲ ਉਸਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪੁਲ ’ਤੇ ਕੁੱਲ 114.81 ਕਰੋੜ੍ਹ ਰੁਪਏ ਦੀ ਲਾਗਤ ਆਵੇਗੀ ਜਿਸ ਨੂੰ 1.5 ਸਾਲ ਵਿਚ ਸੜਕ ਸਮੇਤ ਮੁਕੰਮਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੁੱਲ ਸਮੇਤ ਬੇਲਾ ਤੋਂ ਪਨਿਆਲੀ ਕੁਲ ਸੜਕ ਦੀ ਲੰਬਾਈ 8.10 ਕਿਲੋਮੀੇਟਰ ਹੈ ਜੋ ਪਨਿਆਲੀ ਐਨਐਚ 344-ਏ ਨਾਲ ਜੁੜ ਜਾਵੇਗਾ।
Spread the love