ਸ.ਸ.ਸ.ਸਕੂਲ (ਲੜਕੀਆਂ) ਨੂੰ ਦਿੱਤੀ ਗਈ ਕਰੀਅਰ ਗਾਈਡੈਂਸ 

ਸ.ਸ.ਸ.ਸਕੂਲ (ਲੜਕੀਆਂ) ਨੂੰ ਦਿੱਤੀ ਗਈ ਕਰੀਅਰ ਗਾਈਡੈਂਸ 
ਸ.ਸ.ਸ.ਸਕੂਲ (ਲੜਕੀਆਂ) ਨੂੰ ਦਿੱਤੀ ਗਈ ਕਰੀਅਰ ਗਾਈਡੈਂਸ 

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 20 ਅਪ੍ਰੈਲ 2022

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਗਾਈਡ ਕਰਕੇ ਅੱਗੇ ਦੀ ਪੜ੍ਹਾਈ ਅਤੇ ਵਿਸ਼ਿਆਂ ਦੀ ਚੋਣ ਕਰਨ ਬਾਰੇ ਜਾਣਕਾਰੀ ਵਿੱਚ ਵਾਧਾ ਕੀਤਾ ਗਿਆ। ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ, ਡਿਪਟੀ ਕਮਿਸ਼ਨਰ ਰੂਪਨਗਰ ਡਾ: ਪ੍ਰੀਤੀ ਦੀ ਅਗਵਾਈ ਹੇਠ ਅਣਥੱਕ ਯਤਨ ਕੀਤੇ ਜਾ ਰਹੇ ਹਨ।

ਹੋਰ ਪੜ੍ਹੋ :-ਐਨ ਸੀ ਸੀ ਦਾ ਅਡਵੈਨਚਰ ਕੋਰਸ ਜੋ ਕਿ ਜੰਮੂ ਕਸਮੀਰ ਦੇ ਪਹਿਲਗਾਮ ਵਿੱਚ 01 ਅਪ੍ਰੈਲ ਤੋ 15 ਅਪ੍ਰੈਲ 2022 ਤੱਕ ਚੱਲਿਆ

ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾਣ ਵਾਲੀਆਂ ਰੋਜ਼ਗਾਰ ਸਬੰਧੀ ਸਕੀਮਾਂ ਨੂੰ ਸਫ਼ਲ ਬਣਾਉਣ ਅਤੇ ਵੱਧ ਤੋਂ ਵੱਧ ਪ੍ਰਾਰਥੀਆਂ ਨੂੰ ਕਰੀਅਰ ਸਬੰਧੀ ਜਾਣਕਾਰੀ ਦੇਣ ਲਈ ਜਿਲ੍ਹਾ ਬਿਊਰੋ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਸਬੰਧੀ ਕਰੀਅਰ ਕਾਊਂਸਲਰ ਵੱਲੋਂ ਸਥਾਨਿਕ ਸ.ਸ.ਸ.ਸ ਰੂਪਨਗਰ ਦੀਆਂ ਲੜਕੀਆਂ ਨੂੰ ਭਵਿੱਖ ਸਬੰਧੀ ਜਾਣਕਾਰੀ ਦੇਣ ਲਈ ਬਾਰਵ੍ਹੀ ਕਲਾਸ ਦੇ 24 ਪ੍ਰਾਰਥੀਆਂ ਨੂੰ ਗਾਈਡ ਕੀਤਾ ਗਿਆ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਮਿਸ. ਸੁਪ੍ਰੀਤ ਕੌਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪ੍ਰਾਰਥੀਆਂ ਕੋਲ ਬਾਰਵ੍ਹੀ ਤੋਂ ਬਾਅਦ ਮੈਡੀਕਲ ਅਤੇ ਨਾਨ ਮੈਡੀਕਲ ਸਬੰਧੀ ਅਗਲੇਰੀ ਪੜ੍ਹਾਈ ਦੇ ਲਈ ਬਹੁਤ ਸਾਰੇ ਡਿਗਰੀ ਕੋਰਸ ਉਪਲੱਬਧ ਹਨ। ਉਨ੍ਹਾਂ ਵੱਲੋਂ ਮੋਟੀਵੇਟ ਕਰਦੇ ਹੋਏ ਦੱਸਿਆ ਗਿਆ ਕਿ ਪ੍ਰਾਰਥੀਆਂ ਨੂੰ ਆਪਣਾ ਟੀਚਾ ਨਿਰਧਾਰਤ ਕਰਨਾ ਚਾਹੀਦਾ ਹੈ। ਇਸ ਦੇ ਨਾਲ ਇਹ ਵੀ ਦੱਸਿਆ ਕਿ ਮਿਹਨਤ ਕਰਨ ਨਾਲ ਕਿਸੇ ਵੀ ਮੰਜ਼ਿਲ ਤੇ ਪਹੁੰਚ ਕੇ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ। ਫੌਜ ਵਿੱਚ ਰੁਚੀ ਰੱਖਣ ਵਾਲੀ ਲੜਕੀਆਂ ਨੂੰ ਮਾਈ ਭਾਗੋ ਇੰਸਟੀਚਿਊਟ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਇਹ ਵੀ ਦੱਸਿਆ ਗਿਆ ਕਿ ਆਰਕੀ ਟੈਕਚਰ ਅਤੇ ਪੈਰਾ-ਮੈਡੀਕਲ ਕੋਰਸ ਵਿੱਚ ਵੀ ਅੱਜ-ਕੱਲ੍ਹ ਬਹੁਤ ਸਾਰੇ ਰੋਜ਼ਗਾਰ ਦੇ ਮੌਕੇ ਉਪਲੱਬਧ ਹਨ।
ਉਨ੍ਹਾਂ ਵੱਲੋਂ ਪ੍ਰਾਰਥੀਆਂ ਨੂੰ ਬਿਊਰੋ ਦੇ ਵਿੱਚ ਆ ਕੇ ਵਿਸਥਾਰ ਪੂਰਵਕ ਕਰੀਅਰ ਗਾਈਡੈਂਸ ਲੈਣ ਦੀ ਵਿਧੀ ਤੋਂ ਵੀ ਜਾਣੂੰ ਕਰਵਾਇਆ ਗਿਆ। ਇਸ ਸੈਸ਼ਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕ੍ਵਲ (ਲੜਕੀਆਂ), ਰੂਪਨਗਰ ਦੇ ਪ੍ਰਿੰਸੀਪਲ ਸੰਦੀਪ ਕੌਰ, ਗਾਈਡੈਂਸ ਕਾਊਂਸਲਰ ਜਵਤਿੰਦਰ ਕੌਰ, ਰਾਜੇਸ਼ਵਰੀ ਅਤੇ ਹਰਪ੍ਰੀਤ ਕੌਰ ਵੀ ਮੌਜੂਦ ਸਨ। ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਉਂਦੇ ਹੋਏ ਹੋਰ ਵਧੇਰੇ ਜਾਣਕਾਰੀ ਲਈ ਦਫ਼ਤਰ ਵਿੱਚ ਵਿਜਟ ਕਰਨ ਅਤੇ ਦਫ਼ਤਰ ਦੇ ਹੈਲਪ ਲਾਈਨ ਨੰ: 8557010066 ਬਾਰੇ ਦੱਸਿਆ ਗਿਆ।
Spread the love