ਅੰਬੇਡਕਰ ਭਵਨ ਦੇ ਲਈ 25 ਲੱਖ ਰੁਪਏ ਜਾਰੀ ਕਰਨ ਲਈ ਹਲਕਾ ਵਿਧਾਇਕ ਨੇ ਕੈਬਿਨੇਟ ਮੰਤਰੀ ਦਾ ਧੰਨਵਾਦ ਕੀਤਾ

news makhani

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਰੂਪਨਗਰ, 28 ਮਾਰਚ :- ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਰੂਪਨਗਰ ਸ਼ਹਿਰ ਦੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ ਡਾ. ਬੀ.ਆਰ.ਅੰਬੇਡਕਰ ਭਵਨ ਦੀ ਮੁਰੰਮਤ ਲਈ 25 ਲੱਖ ਰੁਪਏ ਜਾਰੀ ਕਰਨ ਉਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਗਿਆ।

ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੁਆਰਾ, ਲੋਕਾਂ ਲਈ ਚੁਣੀ ਇਸ ਸਰਕਾਰ ਵਿੱਚ ਲੋਕਾਂ ਦੇ ਟੈਕਸ ਦਾ ਪੈਸਾ ਲੋਕ ਭਲਾਈ ਦੇ ਕੰਮਾਂ ਤੇ ਹੀ ਖਰਚ ਕੀਤਾ ਜਾ ਰਿਹਾ ਹੈl

ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਸ ਭਵਨ ਦੀ ਹਾਲਤ ਕਾਫ਼ੀ ਤਰਸਯੋਗ ਬਣੀ ਹੋਈ ਸੀ। ਪਿਛਲੇ ਸਮੇਂ ਦੌਰਾਨ ਇਸ ਦੇ ਇਮਾਰਤ ਵੱਲ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਗਿਆ ਤਾਂ ਹੀ ਇਸ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈl

ਉਨ੍ਹਾਂ ਦੱਸਿਆ ਕਿ 1994 ਦੇ ਬਣੇ ਇਸ ਭਵਨ ਦੇ ਨਵੀਨੀਕਰਨ ਲਈ ਇਸ 25 ਲੱਖ ਤੋਂ ਇਲਾਵਾ ਭਵਿੱਖ ਵਿੱਚ ਹੋਰ ਫੰਡ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜਿਵੇਂ ਇਸ ਭਵਨ ਵਿੱਚ ਪਹਿਲਾ ਸਰਕਾਰੀ, ਗੈਰ ਸਰਕਾਰੀ ਸਮਾਗਮ ਤੇ ਮਨੋਰੰਜਨ ਦੇ ਪ੍ਰੋਗਰਾਮ ਹੁੰਦੇ ਸਨ, ਆਉਣ ਵਾਲੇ ਸਮੇਂ ਵਿੱਚ ਜਲਦ ਹੀ ਇਹ ਪ੍ਰੋਗਰਾਮ ਦੁਬਾਰਾ ਸ਼ੁਰੂ ਹੋਣਗੇ|