ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਸਿਖਲਾਈ ਲੈਣ ਆਏ ਸਿਖਿਆਰਥੀਆਂ ਨੂੰ ਹਰ ਘਰ ਤਿਰੰਗਾ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕੀਤਾ ਪ੍ਰੇਰਿਤ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਫਾਜ਼ਿਲਕਾ 17 ਅਗਸਤ :-  
ਆਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਚਲਾਏ ਜਾ ਰਹੇ ਹਰ ਘਰ ਤਿਰੰਗਾ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਤੇ ਸਿਖਲਾਈ ਲੈਣ ਆਏ ਸਿਖਿਆਰਥੀਆਂ ਵੱਲੋਂ ਹਰ ਘਰ ਤਿਰੰਗਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਾਜਿਲਕਾ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਪੂਰੇ ਦੇਸ਼ ਅੰਦਰ ਆਜਾਦੀ ਦਾ 75ਵਾਂ ਸਾਲ ਮਨਾਇਆ ਗਿਆ ਜਿਸ ਤਹਿਤ ਹਰ ਘਰ ਤਿਰੰਗਾ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਉਰੋ ਵਿਖੇ ਵੀ ਸਿਖਲਾਈ ਲੈਣ ਆਏ ਸਿਖਿਆਰਥੀਆਂ ਨੂੰ ਹਰ ਤਿਰੰਗਾ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਦਫਤਰ ਦੇ ਕਰਮਚਾਰੀ ਸੁਖਚੈਨ ਤੇ ਸਿਖਿਆਰਥੀ ਮੌਜੂਦ ਸਨ।
Spread the love