ਗੁਰਦਾਸਪੁਰ, 22 ਜਨਵਰੀ 2022
ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਪੋਲਿੰਗ ਸਟਾਫ ਦੀ ਪਹਿਲੀ ਰਿਹਰਸਲ ਕੱਲ੍ਹ 23 ਜਨਵਰੀ 2022 ਨੂੰ ਕਰਵਾਈ ਜਾ ਰਹੀ ਹੈ।
ਹੋਰ ਪੜ੍ਹੋ :-ਭਗਵੰਤ ਮਾਨ ਨੇ ਮੁੱਖ ਮੰਤਰੀ ਚੰਨੀ ਨੂੰ ਧੂਰੀ ਤੋਂ ਚੋਣ ਲੜਨ ਦੀ ਦਿੱਤੀ ਚੁਣੌਤੀ
ਉਨਾਂ ਅੱਗੇ ਦੱਸਿਆ ਕਿ ਪੋਲਿੰਗ ਸਟਾਫ ਦੀ ਰਿਹਰਸਲ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਇੰਜੀਨਰਿੰਗ, ਵਿੰਗ, ਰੂਮ ਨੰਬਰ 101,104, ਗਰਾਊਂਡ ਫਲੋਰ, ਗੇਟ ਨੰਬਰ 3 ਵਿਖੇ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਮਕੈਨੀਕਲ ਇੰਜੀਨਰਿੰਗ, ਕਮਰਾ ਨੰਬਰ 1 ਤੇ 2 ਵਿਖੇ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ , ਪੋਲੀਟੈਕਨਿਕ ਵਿੰਗ, ਰੂਮ ਨੰਬਰ 205, 206, ਪਹਿਲੀ ਮੰਜਿਲ, ਗੇਟ ਨੰਬਰ 1 ਵਿਖੇ, ਬੇਰਿੰਗ ਕ੍ਰਿਸ਼ਚੀਅਨ ਕਾਲਜ ਬਟਾਲਾ, ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ (ਘੁਮਾਣ) ਵਿਖੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਫਤਹਿਗੜ੍ਹ ਚੂੜੀਆਂ ਵਿਖੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੁਰਦਾਸਪੁਰ ਵਿਚ ਹੋਵੇਗੀ। ਜ਼ਿਲ੍ਹਾ ਲੋਕ ਸੰਪਰਕ ਦਫਤਰ, ਗੁਰਦਾਸਪੁਰ।