ਫਾਜ਼ਿਲਕਾ, 1 ਨਵੰਬਰ 2021
ਸ਼੍ਰੀ ਤਰਸੇਮ ਮੰਗਲਾ,
ਮਾਣਯੋਗ ਜਿਲ੍ਹਾ ਅਤੇ ਸੈਸ਼ਨਸ ਜੱਜ ਵੱਲੋਂ ਪੋਕਸੋ ਕੇਸ ਵਿੱਚ ਪੀੜਤ ਨੂੰ 7 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਗਿਆ।
ਸ਼੍ਰੀ ਤਰਸੇਮ ਮੰਗਲਾ, ਮਾਣਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ^ਕਮ^ਚੈਅਰਮੈਨ, ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਕੇਸ ਵਿੱਚ ਇੱਕ ਪੀੜਤ ਮਹਿਲਾ ਜੋ ਸ਼ਾਰੀਰਕ ਸ਼ੋਸ਼ਣ ਦੀ ਸ਼ਿਕਾਰ ਹੋਈ ਸੀ ਉਸ ਨੂੰ ਵਿਕਟਿਮ ਕੰਪਨਸੇਸ਼ਨ ਸਕੀਮ ਦੇ ਤਹਿਤ ਮੁਆਵਜਾ ਮਿਲਦਾ ਦਿੱਤਾ।
ਹੋਰ ਪੜ੍ਹੋ :-ਮੁੱਖ ਚੋਣ ਅਫਸਰ ਪੰਜਾਬ ਵੱਲੋਂ ਵਿਸ਼ੇਸ਼ ਸੁਧਾਈ -2022 ਲਈ ਸਿਆਸੀ ਪਾਰਟੀਆਂ ਨਾਲ ਮੀਟਿੰਗ
ਆਮ ਲੋਕਾਂ ਨੂੰ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ ਕਿ ਕਿਸੇ ਬੱਚਾ ਜਿਨਸੀ ਹਮਲੇ ਦਾ ਸ਼ਿਕਾਰ ਜਾਂ ਸ਼ਰੀਰਕ ਸ਼ੋਸ਼ਣ ਦਾ ਸ਼ਿਕਾਰ ਹੋਇਆ ਹੈ ਉਹ ਪੋਕਸੋ ਕੋਰਟ ਵਿਖੇ ਅਪਣੀ ਅਰਜ਼ੀ ਦੇ ਕੇ ਮੁਆਵਜ਼ਾ ਲੈ ਸਕਦਾ ਹੈ।
ਵਧੇਰੀ ਜਾਣਕਾਰੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫਤਰ ਵਿਖੇ ਰਕ ਕਰੋ ਜਾਂ 1968 ਟੋਲ ਫਰੀ ਨੰਬਰ ਅਤੇ01638261500 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕਰ ਸਕਦੇ ਹੋ।