ਫਾਜਿ਼ਲਕਾ, 17 ਦਸੰਬਰ 2021
ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾ 2022 ਤੋਂ ਪਹਿਲਾਂ ਲੋਕਾਂ ਨੂੰ ਨੈਤਿਕ ਮਤਦਾਨ ਲਈ ਜਾਗਰੂਕ ਕਰਨ ਅਤੇ ਆਪਣੀ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਚਲਾਏ ਜਾ ਰਹੇ ਸਵੀਪ ਪ੍ਰੋਜ਼ੈਕਟ ਤਹਿਤ ਵਿਜੈ ਦਿਵਸ ਦੇ ਜ਼ਸਨਾਂ ਮੌਕੇ ਲੋਕਾਂ, ਸੈਨਿਕ ਅਤੇ ਸਾਬਕਾ ਸੈਨਿਕਾਂ ਨੂੰ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :-ਸੀ-ਪਾਈਟ ਕੇਂਦਰ ਵੱਲੋਂ ਕਿੱਤਾ ਮੁੱਖੀ ਕੋਰਸਾਂ ਲਈ ਮੁਫਤ ਸਿਖ਼ਲਾਈ ਸੁਰੂ
ਸਵੀਪ ਨੋਡਲ ਅਫ਼ਸਰ ਜਿ਼ਲ੍ਹਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ ਨੇ ਕਿਹਾ ਕਿ ਜਾਗਰੂਕਤਾ ਵਾਹਨ ਅਤੇ ਬੈਨਰਾਂ ਰਾਹੀਂ ਇਸ ਮੌਕੇ ਜਾਣਕਾਰੀ ਦਿੱਤੀ ਗਈ। ਸਹਾਇਕ ਨੋਡਲ ਅਫ਼ਸਰ ਪ੍ਰਿੰਸੀਪਲ ਸ੍ਰੀ ਰਾਜਿੰਦਰ ਵਿਖੋਣਾ ਨੇ ਦੱਸਿਆ ਕਿ ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ 18 ਸਾਲ ਤੋਂ ਵੱਡੀ ਉਮਰ ਦਾ ਹਰੇਕ ਨਾਗਰਿਕ ਆਪਣੀ ਵੋਟ ਜਰੂਰ ਬਣਾਏ ਅਤੇ ਮਤਦਾਨ ਵੇਲੇ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤ ਅਧਿਕਾਰ ਦਾ ਪ੍ਰਯੋਗ ਕਰੇ। ਉਨ੍ਹਾਂ ਨੇ ਕਿਹਾ ਕਿ ਇਸ ਮੌਕੇ ਸੈਨਿਕਾਂ ਨੂੰ ਪੋਸਟਲ ਬੈਲਟ ਰਾਹੀਂ ਮਤਦਾਨ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਗਈ।