ਅਧਿਕਾਰੀਆਂ ਨੂੰ ਪ੍ਰੋਜ਼ੈਕਟ ਤਿਆਰ ਕਰਨ ਦੀ ਹਦਾਇਤ
ਕਿਹਾ, ਸਰਕਾਰ ਲੋਕਾਂ ਦੀ ਬਿਹਤਰੀ ਲਈ ਕਰ ਰਹੀ ਹੈ ਕੰਮ
ਫਾਜਿ਼ਲਕਾ, 14 ਅਪ੍ਰੈਲ 2022
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਆਈਏਐਸ ਨੇ ਅੱਜ ਪਿੰਡ ਚੂਹੜੀਵਾਲਾ ਧੰਨਾ ਦੀ ਢਾਣੀ ਕੋਠੀ ਵਿਖੇ ਗੰਦੇ ਪਾਣੀ ਦੇ ਨਿਕਾਸ ਦੀ ਯੋਜਨਾਬੰਦੀ ਲਈ ਪਿੰਡ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਅਤੇ ਪਿੰਡ ਦੇ ਲੋਕਾਂ ਨਾਲ ਇਸ ਪਿੰਡ ਵਿਚ ਗੰਦੇ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਕਰਨ ਸਬੰਧੀ ਚਰਚਾ ਕੀਤੀ।
ਹੋਰ ਪੜ੍ਹੋ :-ਡਾ. ਭੀਮ ਰਾਓ ਅੰਬੇਡਕਰ ਦੇ 131ਵੇਂ ਜਨਮ ਦਿਨ ਮੌਕੇ ਬਾਬਾ ਸਾਹਿਬ ਦੀ ਦੇਣ ਨੂੰ ਕੀਤਾ ਯਾਦ
ਇਸ ਮੌਕੇ ਉਨ੍ਹਾਂ ਨੇ ਮੌਕੇ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਅਬਾਦੀ ਦੇ ਗੰਦੇ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰੋਜ਼ੈਕਟ ਤਿਆਰ ਕਰਕੇ ਉਸਤੇ ਕੰਮ ਸ਼ੁਰੂ ਕਰਵਾਇਆ ਜਾਵੇ ਤਾਂ ਜ਼ੋ ਜਲਦ ਤੋਂ ਜਲਦ ਇਸ ਅਬਾਦੀ ਦੇ ਲੋਕਾਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਤੋਂ ਮੁਕਤੀ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਪਿੰਡ ਵਾਸੀਆਂ ਦੀ ਰਾਏ ਨੂੰ ਵੀ ਤਵੱਜੋ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰਾਂ ਨਾਲ ਲੋਕਾਂ ਦੀ ਬਿਤਹਰੀ ਲਈ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ ਅਤੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਵੀ ਉਨ੍ਹਾਂ ਦੇ ਨਾਲ ਹਾਜਰ ਸਨ। ਇਸ ਤੋਂ ਬਿਨ੍ਹਾਂ ਜਿ਼ਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਹਰਮੇਲ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ: ਜ਼ਸਵੰਤ ਸਿੰਘ, ਨਹਿਰੀ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ,ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀ ਵੀ ਮੌਕੇ ਪਰ ਹਾਜਰ ਸਨ।