ਹੋਰ ਪੜ੍ਹੋ :-ਸਰਕਾਰੀ ਹਾਈ ਸਕੁਲ ਝੋਕ ਡਿਪੂ ਲਾਣਾ ਦੇ ਵਿਦਿਆਰਥੀਆਂ ਨੂੰ ਗਿਆਨ ਵਿਚ ਵਾਧਾ ਕਰਨ ਸਬੰਧੀ ਦਿੱਤੀ ਵਢਮੁਲੀ ਜਾਣਕਾਰੀ
ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਇਸ ਸਾਲ ਦੇ ਥੀਮ ” ਸੁਚੇਤ ਰਹੋ, ਦੇਖਭਾਲ ਸਾਂਝੀ ਕਰੋ: ਥੈਲੇਸੀਮੀਆ ਦੇ ਗਿਆਨ ਨੂੰ ਬਿਹਤਰ ਬਣਾਉਣ ਲਈ ਵਿਸ਼ਵ ਭਾਈਚਾਰੇ ਦੇ ਨਾਲ ਕੰਮ ਕਰਨਾ “ਦੇ ਤਹਿਤ ਡਾਕਟਰਾਂ ਖਾਸ ਕਰ ਅੋਰਤਾਂ ਦੇ ਰੋਗਾਂ ਦੇ ਮਾਹਿਰ, ਬੱਚਿਆਂ ਦੇ ਰੋਗਾਂ ਦੇ ਮਾਹਿਰ, ਹੱਡੀਆਂ ਦੇ ਰੋਗਾਂ ਦੇ ਮਾਹਿਰ, ਪੈਰਾਮੈਡੀਕਲ ਸਟਾਫ ਅਤੇ ਆਸ਼ਾ ਵਰਕਰਾਂ ਦੀ ਸੈਂਸੇਟਾਇਜ਼ੇਸ਼ਨ ਵਰਕਸ਼ਾਪ ਕਰਵਾਈ ਜਾਵੇਗੀ ਜਿਸ ਵਿੱਚ ਉਹਨਾਂ ਨੂੰ ਜਿਲ੍ਹੇ ਅੰਦਰ ਦਿੱਤੀ ਜਾ ਰਹੀ ਥੈਲਾਸੀਮੀਆ ਦੀ ਮੁਫਤ ਸਕਰੀਨਿੰਗ, ਕਾਂਊਸਲਿੰਗ ਅਤੇ ਮੈਨੇਜਮੇਂਟ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰ ਤੇ ਖੂਨਦਾਨ ਕੈਂਪਾ ਦਾ ਆਯੋਜਨ ਕੀਤਾ ਜਾਵੇਗਾ ਤਾਂ ਜ਼ੋ ਥੈਲਾਸੀਮਿਆ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ।