ਬਰਨਾਲਾ 8 ਮਾਰਚ 2022
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਜਿਲਾ ਪੱਧਰੀ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਡਾ ਪ੍ਰਵੇਸ਼ ਕੁਮਾਰ ਜਿਲਾ ਪਰਿਵਾਰ ਭਲਾਈ ਅਫਸਰ ਦੀ ਪ੍ਰਧਾਨਗੀ ਵਿਚ ਹੋਏ ਸੈਮੀਨਾਰ ਦੌਰਾਨ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਮਹਿਲਾ ਕਰਮਚਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ।
ਹੋਰ ਪੜ੍ਹੇਂ :-ਮਹਿਲਾ ਦਿਵਸ: ਯੂਕਰੇਨ ਤੋਂ ਪਰਤੀਆਂ ਵਿਦਿਆਰਥਣਾਂ ਮਜ਼ਬੂਤ ਹੌਸਲੇ ਤੇ ਜਜ਼ਬੇ ਦੀ ਮਿਸਾਲ: ਜਯੋਤੀ ਸਿੰਘ ਰਾਜ
ਡਾ ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਸਮਾਜ ਵਿੱਚ ਔਰਤਾਂ ਦੀ ਅਹਿਮਅਤ ਪ੍ਰਤੀ ਸਮੇਂ ਸਮੇਂ `ਤੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ ਤਾਂ ਜੌ ਔਰਤ ਨੂੰ ਸਮਾਜ ਦੇ ਹਰ ਖੇਤਰ ਵਿੱਚ ਬਰਾਬਰ ਦਾ ਹੱਕ ਮਿਲ ਸਕੇ।
ਕੁਲਦੀਪ ਸਿੰਘ ਮਾਨ ਜਿਲਾ ਮਾਸ ਮੀਡੀਆ ਅਫਸਰ ਅਤੇ ਹਰਜੀਤ ਸਿੰਘ ਬਾਗੀ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੀਆਂ ਲੜਕੀਆਂ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ । ਇਸ ਮੌਕੇ ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਨੇ ਹਾਜਰ ਲੋਕਾਂ ਨੂੰ ਦੱਸਿਆ ਕਿ ਸਿਹਤ ਵਿਭਾਗ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਸਮਾਜਿਕ ਜਿੰਮੇਵਾਰੀਆਂ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਆਪਣਾ ਤਣਦੇਹੀ ਨਾਲ ਰੋਲ ਅਦਾ ਕਰ ਰਿਹਾ ਹੈ। ਓਹਨਾਂ ਦੱਸਿਆ ਕਿ ਸਮਾਜ ਦੇ ਹਰ ਖੇਤਰ ਵਿੱਚ ਔਰਤਾਂ ਨੇ ਮੱਲਾਂ ਮਾਰੀਆਂ ਹਨ।