ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ
ਬਰਨਾਲਾ, 24 ਨਵੰਬਰ 2021
ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਸਵੈ ਰੋਜ਼ਗਾਰ ਲਈ ਵੱਖ-ਵੱਖ ਤਰਾਂ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ 13 ਦਿਨਾਂ ਦਾ ਜੂਟ ਪ੍ਰੋਡਕਟਸ ਉੱਦਮੀ ਦਾ ਕੋਰਸ ਪਿੰਡ ਕਰਮਗੜ ਵਿਖੇ ਕਰਾਇਆ ਗਿਆ।
ਹੋਰ ਪੜ੍ਹੋ :-ਸ. ਸੁਖਜਿੰਦਰ ਸਿੰਘ ਰੰਧਾਵਾ, ਉੱਪ ਮੁੱਖ ਮੰਤਰੀ ਪੰਜਾਬ 27 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨਗੇ
ਇਸ ਸਮਾਗਮ ਵਿੱਚ ਸ੍ਰੀ ਅਭਿਨੈ ਕੁਮਾਰ ਪਾਠਕ (ਆਰ.ਐਮ, ਐਸ.ਬੀ.ਆਈ, ਬਰਨਾਲਾ) ਵੱਲੋਂ ਅਮਰਦੀਪ ਸਿੰਘ ਸਿੱਧੂ (ਪੀ.ਐਸ ਟੂ ਆਰ. ਐਮ, ਬਰਨਾਲਾ) ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਸ੍ਰ੍ਰੀ ਨਿਸ਼ਾਰ ਗਰਗ (ਚੀਫ਼ ਮੈਨੇਜਰ, ਸਟੇਟ ਬੈਂਕ ਆਫ ਇੰਡੀਆ, ਆਰ.ਬੀ.ਓ, ਬਰਨਾਲਾ), ਡਾਇਰੈਕਟਰ ਧਰਮਪਾਲ ਬਾਂਸਲ ਆਰਸੇਟੀ ਬਰਨਾਲਾ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।
ਉਨਾਂ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਸਾਰੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ।