”ਖੇਡਾਂ ਵਤਨ ਪੰਜਾਬ ਦੀਆਂ ” 1 ਸਤੰਬਰ ਤੋਂ ਬਲਾਕ ਪੱਧਰੀ ਮੁਕਾਬਲੇ ਸ਼ੁਰੂ – ਸ. ਅਮਰੀਕ ਸਿੰਘ

Sorry, this news is not available in your requested language. Please see here.

ਸ਼੍ਰੀ ਚਮਕੌਰ ਸਾਹਿਬ, 30 ਅਗਸਤ :-  ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਵਾਲੇ ਪਾਸੇ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਬਲਾਕ ਪੱਧਰੀ ਮੁਕਾਬਲੇ 1 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ।
ਸ. ਅਮਰੀਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਅੱਜ ਮਨਾਏ ਜਾ ਰਹੇ ਕੌਮੀ ਖੇਡ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਇਨ੍ਹਾਂ ਖੇਡਾਂ ਦਾ ਆਗ਼ਾਜ਼ ਕਰ ਦਿੱਤਾ ਗਿਆ ਹੈ। 29 ਅਗਸਤ ਤੋਂ ਸ਼ੁਰੂ ਹੋ ਕੇ ਕਰੀਬ ਦੋ ਮਹੀਨੇ ਚੱਲਣ ਵਾਲੇ ਇਸ ਖੇਡ ਮਹਾਂਕੁੰਭ ਵਿੱਚ ਸੂਬੇ ਦੇ 5 ਲੱਖ ਤੋਂ ਵੱਧ ਉੱਭਰਦੇ ਖਿਡਾਰੀ ਭਾਗ ਲੈਣਗੇ।
ਐਸ.ਡੀ.ਐਮ ਸ਼੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ 1 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਜਾਣਗੇ। ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂ 12 ਸਤੰਬਰ ਤੋਂ 22 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਿੜਨਗੇ ਅਤੇ ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ 10 ਅਕਤੂਰ ਤੋਂ 21 ਅਕਤੂਬਰ ਤੱਕ ਰਾਜ ਪੱਧਰੀ ਖੇਡ ਮੁਕਾਬਿਲਆਂ ਵਿੱਚ ਆਪਣੇ ਜੌਹਰ ਵਿਖਾਉਣਗੇ।
ਇਸ ਖੇਡ ਮਹਾਂਕੁੰਭ ਵਿੱਚ ਗ੍ਰੇਡੇਸ਼ਨ ਸੂਚੀ ਵਾਲੀਆਂ ਮਾਨਤਾ ਪ੍ਰਾਪਤ 28 ਖੇਡਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21-40 ਸਾਲ, 40-50 ਸਾਲ ਅਤੇ 50 ਸਾਲ ਤੋਂ ਵੱਧ ਕੁੱਲ ਛੇ ਉਮਰ ਵਰਗ ਵਿੱਚ ਬਲਾਕ ਪੱਧਰ ਤੋਂ ਸੂਬਾ ਪੱਧਰ ਤੱਕ 5 ਲੱਖ ਦੇ ਕਰੀਬ ਖਿਡਾਰੀ ਅਤੇ ਪੈਰਾ-ਖਿਡਾਰੀ ਹਿੱਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ-ਖੋ ਅਤੇ ਰੱਸ਼ਾਕਸੀ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ ਜ਼ਿਲ੍ਹਾ ਪੱਧਰ ‘ਤੇ ਬਲਾਕ ਪੱਧਰੀ ਖੇਡਾਂ ਤੋਂ ਇਲਾਵਾ ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਮੁੱਕੇਬਾਜ਼ੀ, ਟੇਬਲ ਟੈਨਿਸ ਅਤੇ ਵੇਟਲਿਫਟਿੰਗ ਦੇ ਮੁਕਾਬਲੇ ਹੋਣਗੇ। ਸੂਬਾ ਪੱਧਰ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਤਲਵਾਰਬਾਜ਼ੀ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਰੋਇੰਗ, ਜਿਮਨਾਸਟਿਕ ਅਤੇ ਸ਼ਤਰੰਜ ਦੇ ਮੁਕਾਬਲੇ ਹੋਣਗੇ।
ਉਨ੍ਹਾਂ ਦੱਸਿਆ ਗਿਆ ਬੁ ਕਿ 41-50 ਸਾਲ ਅਤੇ 50 ਸਾਲ ਤੋਂ ਵੱਧ ਉਮਰ ਵਰਗ ਵਿੱਚ ਸਿਰਫ ਟੇਬਲ ਟੈਨਿਸ, ਲਾਅਨ ਟੈਨਿਸ, ਬੈਡਮਿੰਟਨ, ਵਾਲੀਬਾਲ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ ਅਤੇ ਜੇਤੂਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ।
Spread the love