ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਕੁਥਾਹੇੜੀ ਪੰਜ ਦਿਨ ਦੇ ਸਿਖਲਾਈ ਕੋਰਸ ਦਾ ਆਯੋਜਨ

KVK
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪਿੰਡ ਕੁਥਾਹੇੜੀ ਪੰਜ ਦਿਨ ਦੇ ਸਿਖਲਾਈ ਕੋਰਸ ਦਾ ਆਯੋਜਨ

Sorry, this news is not available in your requested language. Please see here.

ਪਟਿਆਲਾ, 29 ਅਕਤੂਬਰ 2021

ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਪੰਜ ਦਿਨ ਦੇ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ।ਇਸ ਕੋਰਸ ਵਿਚ ਪਿੰਡ ਕੁਥਾਹੇੜੀ ਦੇ 25 ਕਿਸਾਨਾਂ ਨੇ ਭਾਗ ਲਿਆ। ਇਸ ਸਿਖਲਾਈ ਕੋਰਸ ਵਿਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਵਿਸ਼ਿਆਂ ਤੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।

ਹੋਰ ਪੜ੍ਹੋ :-ਜ਼ਿਲਾ ਪੁਲਿਸ ਵੱਲੋਂ ਹਰੇਕ ਸਨਿੱਚਰਵਾਰ ਨੂੰ ਲਗਾਏ ਜਾਣਗੇ ‘ਲੋਕ ਸੁਵਿਧਾ ਕੈਂਪ’

ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕਿਸਾਨਾਂ ਨੂੰ ਪਰਾਲੀ ਸਬੰਧੀ ਚੱਲ ਰਹੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੱਤੀ। ਡਾ. ਗੁਰਨਾਜ਼ ਸਿੰਘ ਗਿੱਲ, ਸਹਿਯੋਗੀ ਪ੍ਰੋਫੈਸਰ (ਪ੍ਰਸੈਸਿੰਗ ਅਤੇ ਭੋਜਨ ਇੰਜੀਨੀਅਰਿੰਗ) ਨੇ ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਰਵੋਤਮ ਅਤੇ ਸੁਚੱਜੀ ਵਰਤੋਂ ਬਾਰੇ ਦੱਸਿਆ। ਇਸ ਵਿਚ ਮਸ਼ੀਨਰੀ ਦੀ ਪ੍ਰਦਰਸ਼ਨੀ ਵੀ ਦਿੱਤੀ ਗਈ ਅਤੇ ਇਸ ਦੇ ਨਾਲ ਪਰਾਲੀ ਨਾਲ ਚੱਲਣ ਵਾਲੇ ਬਾਇਓ ਗੈਸ ਪਲਾਂਟ ਬਾਰੇ ਲੈਕਚਰ ਦਿੱਤਾ।

ਡਾ. ਰਚਨਾ ਸਿੰਗਲਾ, ਸਹਾਇਕ ਪ੍ਰੋਫੈਸਰ (ਬਾਗਬਾਨੀ) ਨੇ ਬਾਗਬਾਨੀ ਦੀਆਂ ਫ਼ਸਲਾਂ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਪਰਮਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਪਾਲਣ) ਨੇ ਡੇਅਰੀ ਫਾਰਮਿੰਗ ਵਿਚ ਪਰਾਲੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਦੀਪ ਸਿੰਘ ਸਭੀਖੀ, ਸਹਿਯੋਗੀ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਸਾਂਭ ਕੇ ਬੀਜੀ ਹੋਈ ਕਣਕ ਵਿਚ ਕੀੜਿਆਂ/ਬਿਮਾਰੀਆਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਦੱਸਿਆ।

ਡਾ.ਜਸ਼ਨਜੋਤ ਕੌਰ, ਫ਼ਸਲ ਵਿਗਿਆਨੀ ਨੇ ਪਰਾਲੀ ਸੰਭਾਲੇ ਹੋਏ ਖੇਤ ਵਿਚ ਨਦੀਨਾਂ ਦੀ ਰੋਕਥਾਮ ਬਾਰੇ ਕਿਸਾਨਾਂ ਨੂੰ ਸਮਝਾਇਆ। ਡਾ. ਰਜਨੀ ਗੋਇਲ, ਸਹਿਯੋਗੀ ਪ੍ਰੋਫੈਸਰ (ਭੋਜਨ ਵਿਗਿਆਨ) ਨੇ ਪ੍ਰੋਸੈਸਿੰਗ ਦੀ ਮਹੱਤਤਾ ਬਾਰੇ ਕਿਸਾਨਾਂ ਨੂੰ ਦੱਸਿਆ।

ਇਸੇ ਤਰ੍ਹਾਂ ਡਾ. ਗੁਰਪ੍ਰੀਤ ਸਿੰਘ, ਪਸਾਰ ਮਾਹਿਰ (ਭੂਮੀ ਵਿਗਿਆਨ) ਨੇ ਪਰਾਲੀ ਦੀ ਖੇਤ ਵਿਚ ਸੰਭਾਲ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਬਾਰੇ ਸਮਝਾਇਆ। ਅੰਤ ਵਿਚ ਪਿੰਡ ਦੇ ਉੱਦਮੀ ਕਿਸਾਨ ਹਰਦੀਪ ਸਿੰਘ ਨੇ ਸਾਰਿਆ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਆਏ ਹੋਏ ਸਿੱਖਿਆਰਥੀਆਂ ਵੱਲੋਂ ਸੁਚੱਜੇ ਢੰਗ ਨਾਲ ਪਰਾਲੀ ਸੰਭਾਲਣ ਦਾ ਪ੍ਰਣ ਲਿਆ ਗਿਆ।
ਕੈਪਸ਼ਨ : ਮਾਹਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਣਕਾਰੀ ਦਿੰਦੇ ਹੋਏ।

Spread the love