ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਲਈ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

KISSAN VIGYAN
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਪਰਾਲੀ ਨਾ ਸਾੜਨ ਲਈ ਕਾਲਜ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Sorry, this news is not available in your requested language. Please see here.

ਪਟਿਆਲਾ, 17 ਨਵੰਬਰ 2021

ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕ ਜਾਗਰੂਕਤਾ ਸੈਮੀਨਾਰ ਯੂਨੀਵਰਸਿਟੀ ਕਾਲਜ, ਘਨੌਰ, ਪਟਿਆਲਾ ਵਿਖੇ ਕਰਵਾਇਆ ਗਿਆ।

ਹੋਰ ਪੜ੍ਹੋ :-ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ

ਇਸ ਮੌਕੇ ਵਿਦਿਆਰਥੀਆਂ ਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਲੇਖ ਰਚਨਾ, ਭਾਸ਼ਣ ਅਤੇ ਵਾਦ-ਵਿਵਾਦ ਦੇ ਮੁਕਾਬਲੇ ਕਰਵਾਏ ਗਏ। ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਵਿਪਨ ਕੁਮਾਰ ਰਾਮਪਾਲ, ਸਹਾਇਕ ਨਿਰਦੇਸ਼ਕ (ਸਿਖਲਾਈ), ਕੇ.ਵੀ.ਕੇ ਪਟਿਆਲਾ ਦੀਆਂ ਕਿਰਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾਂ ਪਾਇਆ। ਉਨ੍ਹਾਂ ਨੇ ਝੋਨੇ ਦੀ ਪਰਾਲੀ ਨੂੰ ਸੰਭਾਲਣ ਵਾਸਤੇ ਅਪਣਾਈਆਂ ਜਾਣ ਵਾਲੀਆਂ ਵੱਖ-ਵੱਖ ਤਕਨੀਕਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਸਮੇਂ ਦੀ ਲੋੜ ਅਨੁਸਾਰ ਵਾਤਾਵਰਨ ਨੂੰ ਬਚਾਉਣ ਲਈ ਖੇਤੀਬਾੜੀ ਦੇ ਢੰਗਾਂ ਵਿਚ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ।

ਡਾ. ਗੁਰਉਪਦੇਸ਼ ਕੌਰ, ਸਹਿਯੋਗੀ ਪ੍ਰੋਫੇਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਜ਼ਿੰਮੇਵਾਰੀ ਨਾਲ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ।ਡਾ. ਹਰਦੀਪ ਸਿੰਘ ਸਭੀਖੀ, ਸਹਿਯੋਗੀ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਪਰਾਲੀ ਸਾੜਨ ਦੇ ਨਾਲ ਮਿੱਤਰ ਕੀੜਿਆਂ ਨੂੰ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ। ਡਾ. ਗੁਰਪ੍ਰੀਤ ਸਿੰਘ, ਪਸਾਰ ਵਿਗਿਆਨੀ (ਭੂਮੀ ਵਿਗਿਆਨ) ਨੇ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਵਿਦਿਆਰਥੀਆਂ ਨੂੰ ਦੱਸਦਿਆਂ ਖੇਤਾਂ ਵਿਚੋਂ ਮਿੱਟੀ ਅਤੇ ਪਾਣੀ ਦੇ ਨਮੂਨੇ ਲੈਣ ਦੇ ਤਰੀਕੇ ਬਾਰੇ ਜਾਣੂ ਕਰਵਾਇਆ।ਇਸ ਸੈਮੀਨਾਰ ਦਾ ਆਯੋਜਨ ਪ੍ਰਿੰਸੀਪਲ ਡਾ. ਨੈਨਾ ਸ਼ਰਮਾ ਦੀ ਯੋਗ ਅਗਵਾਈ ਹੇਠ ਕੀਤਾ ਗਿਆ।

ਇਹਨਾਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਪੂਜਾ ਸ਼ਰਮਾ, ਮਨਦੀਪ ਕੌਰ, ਤੇਜਿੰਦਰ ਕੌਰ, ਚਰਨਪ੍ਰੀਤ ਕੌਰ, ਸਰਬਜੀਤ ਸਿੰਘ, ਜਗਦੀਪ ਸਿੰਘ, ਅਮਨਦੀਪ ਕੌਰ, ਪਰਮਿੰਦਰ ਸਿੰਘ ਅਤੇ ਸੁਖਚੈਨ ਸਿੰਘ ਨੇ ਵੱਖ ਵੱਖ ਇਨਾਮ ਜਿੱਤੇ। ਜੇਤੂ ਰਹੇ ਵਿਦਿਆਰਥੀਆ ਨੂੰ ਉਤਸ਼ਾਹਿਤ ਕਰਨ ਵਾਸਤੇ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਕਾਲਜ ਦੇ ਅਧਿਆਪਕ ਡਾ. ਰਜਿੰਦਰ ਸਿੰਘ ਘੁੰਮਣ, ਡਾ. ਜਸਵਿੰਦਰ ਕੌਰ ਸੱਗੂ ਅਤੇ ਡਾ. ਤਜਿੰਦਰ ਕੁਮਾਰ ਨੇ ਵੀ ਸ਼ਮੂਲੀਅਤ ਕੀਤੀ।

Spread the love