ਸੁਵਿਧਾ ਐਪ, ਵੋਟਰ ਹੈਲਪਲਾਈਨ ਤੇ ਪੀ ਡਬਲਯੂ ਡੀ ਐਪ ਵੀ ਚੋਣ ਪ੍ਰਕਿ੍ਰਆ ਨੂੰ ਕਰਨਗੀਆਂ ਸੁਖਾਲੀ
ਬਰਨਾਲਾ, 23 ਜਨਵਰੀ 2022
ਭਾਰਤੀ ਚੋਣ ਕਮਿਸ਼ਨ ਵੱਲੋਂ ਲਾਂਚ ਕੀਤੀ ਨਵੀਂ ਮੋਬਾਇਲ ਐਪ ਕੇ ਵਾਈ ਸੀ (‘ਨੋਅ ਯੂਅਰ ਕੈਂਡੀਡੇਟ’) ਰਾਹੀਂ ਹੁਣ ਵੋਟਰ ਆਪਣੇ ਹਲਕੇ ਜਾਂ ਰਾਜ ਦੇ ਕਿਸੇ ਵੀ ਹਲਕੇ ਵਿਚ ਚੋਣ ਲੜ ਰਹੇ ਉਮੀਦਵਾਰ ਦੇ ਪਿਛੋਕੜ ਤੇ ਉਸ ਸਬੰਧੀ ਸਾਰੀ ਵੇਰਵੇ ਜਾਣ ਸਕਣਗੇ। ਇਸ ਐਪ ਰਾਹੀਂ ਵੋਟਰਾਂ ਨੂੰ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਬਾਰੇ ਵੀ ਜਾਣਕਾਰੀ ਮਿਲੇ ਸਕੇਗੀ। ਇਹ ਜਾਣਕਾਰੀ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਨੇ ਦਿੱਤੀ।
ਹੋਰ ਪੜ੍ਹੋ :-ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਸੰਦੀਪ ਹੰਸ
ਜ਼ਿਲਾ ਵਾਸੀਆਂ ਨੂੰ ਇਸ ਐਪਲੀਕੇਸ਼ਨ ਨੂੰ ਡਾਊਨਲੋਡ ਕਰਨ ਦੀ ਅਪੀਲ ਕਰਦਿਆਂ ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਇਹ ਐਪ ਚੋਣ ਲੜ ਰਹੇ ਉਮੀਦਵਾਰਾਂ ਦੇ ਪਿਛੋਕੜ ਬਾਰੇ ਜਾਣਕਾਰੀ ਦੇਣ ਅਤੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।
ਇਸ ਤੋਂ ਬਿਨਾਂ ਵੱਖ -ਵੱਖ ਮੋਬਾਈਲ ਵੋਟਰ ਫ੍ਰੈਂਡਲੀ ਐਪਜ਼ ਸ਼ੁਰੂ ਕਰਨ ਜਿਹੀਆਂ ਭਾਰਤੀ ਚੋਣ ਕਮਿਸ਼ਨ ਦੀਆਂ ਕੁਝ ਹੋਰ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਈ.ਸੀ.ਆਈ. ਵਲੋਂ ਇੱਕ ਹੋਰ ਐਪਲੀਕੇਸ਼ਨ ‘ਸੁਵਿਧਾ ਐਪ’ ਵੀ ਲਾਂਚ ਕੀਤੀ ਗਈ ਹੈ, ਜੋ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੋਵਾਂ ਲਈ ਮੀਟਿੰਗਾਂ, ਰੈਲੀਆਂ ਆਦਿ ਕਰਵਾਉਣ ਤੋਂ ਪਹਿਲਾਂ ਪ੍ਰਵਾਨਗੀ ਲੈਣ ਲਈ ਅਰਜ਼ੀ ਦੇਣ ਸਬੰਧੀ ਇੱਕ ਸਿੰਗਲ ਵਿੰਡੋ ਸਿਸਟਮ ਮੁਹੱਈਆ ਕਰਦੀ ਹੈ।
ਜ਼ਿਲਾ ਚੋਣ ਅਧਿਕਾਰੀ ਨੇ ਕਿਹਾ ਕਿ ‘ਵੋਟਰ ਹੈਲਪਲਾਈਨ’ ਨਾਂ ਦੀ ਇੱਕ ਹੋਰ ਨਵੀਂ ਐਂਡਰਾਇਡ ਅਧਾਰਤ ਮੋਬਾਈਲ ਐਪ ਵੀ ਲਾਂਚ ਕੀਤੀ ਗਈ ਹੈ, ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣੇ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਾਉਣ, ਅਰਜ਼ੀ ਦੀ ਸਥਿਤੀ ਦਾ ਪਤਾ ਲਗਾਉਣ , ਸ਼ਿਕਾਇਤਾਂ ਦਾਇਰ ਕਰਨ ਅਤੇ ਦਰਜ ਕਰਵਾਈਆਂ ਸ਼ਿਕਾਇਤਾਂ ਦੇ ਜਵਾਬ ਮੋਬਾਈਲ ਐਪ ’ਤੇ ਪ੍ਰਾਪਤ ਕਰਨ ਦੇ ਨਾਲ-ਨਾਲ ਬੂਥ ਲੈਵਲ ਅਫਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਅਤੇ ਜ਼ਿਲਾ ਚੋਣ ਅਫਸਰਾਂ ਦੇ ਸੰਪਰਕ ਵੇਰਵਿਆਂ ਨੂੰ ਜਾਣਨ ਦੀ ਸਹੂਲਤ ਮੁਹੱਈਆ ਕਰਦੀ ਹੈ।
ਉਨਾਂ ਇਹ ਵੀ ਦੱਸਿਆ ਕਿ ਦਿਵਿਆਂਗ ਵਿਅਕਤੀਆਂ (ਪੀ.ਡਬਲਯ.ੂਡੀ.) ਨੂੰ ਨਵੀਂ ਰਜਿਸਟ੍ਰੇਸ਼ਨ, ਪਤੇ ਵਿੱਚ ਤਬਦੀਲੀ, ਵੇਰਵਿਆਂ ਵਿੱਚ ਤਬਦੀਲੀ ਤੇ ਮੋਬਾਈਲ ਐਪਲੀਕੇਸ਼ਨ ਦੀ ਵਰਤੋਂ ਦੁਆਰਾ ਖੁਦ ਨੂੰ ਪੀ.ਡਬਲਯ.ੂਡੀ. ਵਜੋਂ ਦਰਸਾਉਣ ਲਈ ਬੇਨਤੀ ਕਰਨ ਦੇ ਯੋਗ ਬਣਾਉਣ ਲਈ ‘ਪੀ.ਡਬਲਯੂ.ਡੀ .ਐਪ’ ਵੀ ਲਾਂਚ ਕੀਤੀ ਗਈ ਹੈ।