ਰੂਪਨਗਰ, 10 ਨਵੰਬਰ 2021
ਪੈਨ ਇੰਡੀਆ ਜਾਗਰੂਕਤਾ ਤੇ ਪੁਹੰਚ ਮੁਹਿੰਮ ਦੇ ਚੱਲਦਿਆਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਨੇ ਰਾਸ਼ਟਰੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਸ੍ਰੀਮਤੀ ਹਰਪ੍ਰੀਤ ਕੌਰ ਜੀਵਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸੈਮੀਨਾਰ ਹਾਲ ਵਿੱਚ ਕਾਨੂੰਨੀ ਸੇਵਾਵਾਂ ਰਾਹੀਂ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ।
ਹੋਰ ਪੜ੍ਹੋ :-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਰਨੀ ਖੇੜਾ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ
ਇਸ ਸੈਮੀਨਾਰ ਵਿੱਚ ਆਂਗਨਵਾੜੀ ਵਰਕਰ, ਆਸ਼ਾ ਵਰਕਰ, ਔਰਤਾਂ ਖਿਲਾਫ ਹੁੰਦੇ ਜੁਰਮਾਂ ਨਾਲ ਸਬੰਧਤ ਪੁਲਿਸ ਆਫੀਸ਼ੀਅਲ ਅਤੇ ਅੰਦਰੂਨੀ ਸ਼ਿਕਾਇਤਾਂ ਕਮੇਟੀ ਦੇ ਮੈਂਬਰਾਂ ਨੇ ਭਾਗ ਲਿਆ।ਸ੍ਰੀਮਤੀ ਹਰਪ੍ਰੀਤ ਕੌਰ ਜੀਵਨ, ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਸ੍ਰੀ ਮਾਨਵ, ਸੀ.ਜੇ.ਐਮ ਨੇ ਸੈਮੀਨਾਰ ਵਿੱਚ ਆਏ ਮੈਂਬਰਾਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸ੍ਰੀ ਮਾਨਵ, ਸੀ.ਜੇ.ਐਮ ਨੇ ਵੀ ਸੈਮੀਨਾਰ ਵਿੱਚ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਦਾ ਮੁਖ ਮੰਤਵ ਆਈਆਂ ਮਹਿਲਾਵਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਔਰਤਾਂ ਸਬੰਧੀ ਕਾਨੂੰਨਾਂ ਤੋਂ ਜਾਗਰੂਕ ਕਰਕੇ ਸਮਾਜ ਵਿੱਚ ਜਿਨ੍ਹਾਂ ਲੋਕਾਂ ਨਾਲ ਉਹ ਵਿਚਰਦੇ ਹਨ ਨੂੰ ਅੱਗੇ ਜਾਗਰੂਕਤਾ ਫੈਲਾਉਣਾ ਹੈ।
ਸੈਮੀਨਾਰ ਵਿੱਚ ਮੁਫਤ ਕਾਨੂੰਨੀ ਸਹਾਇਤਾ ਅਤੇ ਇਸ ਨੂੰ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਵੀ ਦੱਸਿਆ ਗਿਆ। ਇਸ ਸੈਮੀਨਾਰ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਿਯੁਕਤ ਕੀਤੇ ਗਏ ਰਿਸੋਰਸ ਪਰਸਨ ਸ੍ਰੀਮਤੀ ਨੀਲੂ ਬਖਸ਼ੀ ਅਤੇ ਸ੍ਰੀਮਤੀ ਰਵਿੰਦਰ ਕੌਰ ਨੇ ਸੈਮੀਨਾਰ ਵਿੱਚ ਸ਼ਾਮਲ ਮੈਂਬਰਾਂ ਨੂੰ ਔਰਤਾਂ ਨਾਲ ਸਬੰਧਤ ਕਾਨੂੰਨਾਂ ਬਾਰੇ ਚਾਰ ਸੈਸ਼ਨਾਂ ਵਿੱਚ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਸੈਮੀਨਾਰ ਵਿੱਚ ਸ਼ਾਮਲ ਮੈਂਬਰਾਂ ਵੱਲੋਂ ਸਵਾਲ ਵੀ ਪੁੱਛੇ ਗਏ ਅਤੇ ਜੱਜ ਸਾਹਿਬਾਨ ਅਤੇ ਰਿਸੋਰਸ ਪਰਸਨਜ਼ ਵੱਲੋਂ ਉਨ੍ਹਾਂ ਦੇ ਸਵਾਲਾਂ ਦਾ ਮੌਕੇ ਤੇ ਜਵਾਬ ਵੀ ਦਿੱਤਾ ਗਿਆ। ਇਸ ਉਪਰੰਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਮੀਨਾਰ ਵਿਚਲੇ ਮੈਂਬਰਾਂ ਲਈ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਸੈਮੀਨਾਰ ਵਿੱਚ ਸ਼ਾਮਲ ਮੈੰਬਰਾਂ ਵੱਲੋਂ ਇਸ ਸੈਮੀਨਾਰ ਦੀ ਸ਼ਲਾਘਾ ਕੀਤੀ ਗਈ ਗਈ।