ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਜਿਲ੍ਹਾ ਕਾਨੂੰਨੀ ਸੇਵਾਵਾਂ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਇਆ ਗਿਆ ਲੋਕ ਸੁਵਿਧਾ ਕੈਂਪ

Sorry, this news is not available in your requested language. Please see here.

ਪਠਾਨਕੋਟ 9 ਨਵੰਬਰ 2021

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵੱਲੋਂ ਲੀਗਲ ਸਰਵਿਸ ਦਿਵਸ ਮੌਕੇ ਆਡੀਟੋਰੀਅਮ ਪਠਾਨਕੋਟ ਵਿਖੇ ਜਿਲ੍ਹਾ ਤੇ ਸੈਸਨ ਜੱਜ ਪਠਾਨਕੋਟ –ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ ਦੀ ਪ੍ਰਧਾਨਗੀ ਹੇਠ ਜਨ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਕਿਰਤ ਵਿਭਾਗ, ਕਾਰਪੋਰੇਟ ਵਿਭਾਗ, ਬਿਜਲੀ ਵਿਭਾਗ, ਮਾਲ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।

ਹੋਰ ਪੜ੍ਹੋ :-ਡਿਪਟੀ ਕਮਿਸ਼ਨਰ ਨੇ ਸਰਕਾਰੀ ਹਾਈ ਸਮਾਰਟ ਸਕੂਲ ਆਸਫ ਵਾਲਾ ਦਾ ਕੀਤਾ ਅਚਨਚੇਤ ਦੌਰਾ

ਇਸ ਮੌਕੇ ਤੇ ਜਿਲ੍ਹਾ ਤੇ ਸੈਸਨ ਜੱਜ ਸ੍ਰੀ ਮੁਹੰਮਦ ਗੁਲਜਾਰ ਨੇ ਸਮ੍ਹਾਂ ਰੌਸਨ ਕਰਕੇ ਕੈਂਪ ਦੀ ਸੁਰੂਆਤ ਕੀਤੀ। ਇਸ ਮੌਕੇ ਜਿਲ੍ਹਾ ਤੇ ਸੈਸਨ ਜੱਜ ਮੁਹੰਮਦ ਗੁਲਜਾਰ ਵੱਲੋਂ ਮਜਦੂਰਾਂ ਨੂੰ ਲੇਬਰ ਕਾਰਡ ਅਤੇ ਆਯੂਸਮਾਨ ਕਾਰਡ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪਣੇ ਸਟਾਲ ਲਗਾਏ ਗਏ, ਜਿਸ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਲੋਕਾਂ ਦੇ ਕੰਮ ਕਰਵਾਏ ਗਏ। ਜਿਸ ਵਿੱਚ ਕਿਰਤ ਵਿਭਾਗ ਵੱਲੋਂ ਮਜਦੂਰਾਂ ਦੇ ਕਾਰਡ, ਜਦਕਿ ਬਜੁਰਗਾਂ, ਵਿਧਵਾਵਾਂ, ਅੰਗਹੀਣਾਂ ਦੀ ਪੈਨਸਨ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ, ਟਰਾਂਸਪੋਰਟ ਵਿਭਾਗ ਵੱਲੋਂ ਲੋਕਾਂ ਨੂੰ ਡਰਾਈਵਿੰਗ ਲਾਇਸੰਸ ਬਣਾਏ ਗਏ, ਰੁਜਗਾਰ ਵਿਭਾਗ ਵੱਲੋਂ ਬੇਰੁਜਗਾਰਾਂ ਦੇ ਨਾਂ ਦਰਜ ਕਰਵਾਏ ਗਏ, ਪੰਚਾਇਤ ਵਿਭਾਗ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ।

ਬਿਜਲੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਜਲੀ ਨਾਲ ਸਬੰਧਤ ਸਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਮਾਲ ਵਿਭਾਗ ਦੇ ਅਧਿਕਾਰੀਆਂ ਨੇ ਜਮੀਨ, ਮਾਲ ਨਾਲ ਸਬੰਧਤ ਕੰਮਾਂ ਦਾ ਨਿਪਟਾਰਾ ਕੀਤਾ। ਇਸ ਤੋਂ ਇਲਾਵਾ ਲੈਂਡ ਮਾਰਕ ਬੈਂਕ ਨਾਲ ਸਬੰਧਤ ਲੋਕਾਂ ਲਈ ਹੋਰ ਸਰਕਾਰੀ ਜਨ ਭਲਾਈ ਸਕੀਮਾਂ ਦੇ ਕੰਮ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਸਾਰੇ ਲੋਕਾਂ ਨੂੰ ਸਰਕਾਰ ਵਲੋਂ ਦਿਤੀ ਗਈ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਤਾਂ ਜੋ ਲੋਕ ਇੱਕ ਛੱਤ ਹੇਠਾਂ ਕੰਮ ਕਰਵਾ ਸਕਣ।

ਇਸ ਮੌਕੇ ਵਧੀਕ ਜਿਲ੍ਹਾ ਤੇ ਸੈਸਨ ਜੱਜ ਅਵਤਾਰ ਸਿੰਘ, ਸਕੱਤਰ ਕਮ ਸੀਜੀਐਮ ਰੰਜੀਵ ਪਾਲ ਸਿੰਘ ਚੀਮਾ, ਏਡੀਸੀ ਸੁਭਾਸ ਚੰਦਰ, ਡੀਡੀਪੀਓ ਸਤੀਸ ਕੁਮਾਰ, ਸਹਾਇਕ ਕਿਰਤ ਕਮਿਸਨਰ ਕੁੰਵਰ ਡਾਵਰ, ਲੇਬਰ ਇੰਸਪੈਕਟਰ ਮਨੋਜ ਸਰਮਾ, ਮੀਨਾ, ਨਿੰਮੀ ਸਰਮਾ, ਲਲਿਤਾ, ਸਰਬਜੀਤ ਕੌਰ, ਵਿਕਾਸ, ਡਾ. ਜਸਵੀਰ ਸਿੰਘ, ਸਤੀਸ ਸੈਣੀ, ਪ੍ਰੀਤਮ ਡੋਗਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸਾਮਲ ਸਨ।

ਫੋਟੋ ਕੈਪਸ਼ਨ- ਮਜ਼ਦੂਰਾਂ ਨੂੰ ਕਾਰਡ ਵੰਡਦੇ ਹੋਏ ਜਿਲ੍ਹਾ ਤੇ ਸੈਸਨ ਜੱਜ ਸ੍ਰੀ ਮੁਹੰਮਦ ਗੁਲਜਾਰ, ਸਹਾਇਕ ਕਿਰਤ ਕਮਿਸਨਰ ਕੁੰਵਰ ਡਾਵਰ ਅਤੇ ਲੇਬਰ ਇੰਸਪੈਕਟਰ ਮਨੋਜ ਸਰਮਾ।