ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਰਣਬੀਰ ਭੁੱਲਰ

Ranbir Singh Bhullar
ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਰਣਬੀਰ ਭੁੱਲਰ

Sorry, this news is not available in your requested language. Please see here.

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

ਫਿਰੋਜ਼ਪੁਰ, 7 ਨਵੰਬਰ 2022

ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਦੀ ਮਦਦ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾਂ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 07 ਨਵੰਬਰ, 2022 ਤੱਕ ਖ਼ਤਮ ਹੋ ਰਹੀ ਹੈਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।

ਹੋਰ ਪੜ੍ਹੋ – ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਯੂਰੋਕੈਂਸਰ ਜਾਗਰੂਕਤਾ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ। ਸ. ਭੁੱਲਰ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ ਦੀ ਅਪੀਲ ਵੀ ਕੀਤੀ

Spread the love