ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੱਲੋਂ ਅਨਾਜ ਮੰਡੀ ਸਾਹਨੇਵਾਲ ਦਾ ਦੌਰਾ

– ਝੋਨੇ ਦੀ ਖਰੀਦ ਪ੍ਰਬੰਧਾ ਦਾ ਲਿਆ ਜਾਇਜ਼ਾ

– ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ – ਚੇਅਰਮੈਨ ਮੋਹੀ

ਸਾਹਨੇਵਾਲ/ਲੁਧਿਆਣਾ, 14 ਅਕਤੂਬਰ (000) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਬੀਤੇ 6 ਮਹੀਨਿਆਂ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਤੌਰ ਦਿੱਤਾ ਹੈ ਅਤੇ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਗੱਲ ਦਾ ਪ੍ਰਗਟਾਵਾ, ਮਾਰਕਫੈਡ ਦੇ ਚੇਅਰਮੈਨ ਸ. ਅਮਨਦੀਪ ਸਿੰਘ ਮੋਹੀ ਵੱਲੋਂ ਅਨਾਜ ਮੰਡੀ ਸਾਹਨੇਵਾਲ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ. ਦਵਿੰਦਰ ਸਿੰਘ ਝੱਜ ਦੇ ਨਾਲ ਕਿਸਾਨਾਂ ਦੀਆਂ ਵੀ ਮੁਸ਼ਕਿਲਾਂ ਸੁਣੀਆਂ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

Spread the love