ਫਿਰੋਜ਼ਪੁਰ, 25 ਮਈ 2022
ਮੈਰੀਟੋਰੀਅਸ ਸਕੂਲ ਵਿੱਚ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਦਾਖਲੇ ਲਈ 29 ਮਈ, 2022 ਨੂੰ ਕਰਵਾਈ ਜਾ ਰਹੀ ਪ੍ਰਵੇਸ਼ ਪ੍ਰੀਖਿਆ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਅੰਮ੍ਰਿਤ ਸਿੰਘ, ਆਈ.ਏ.ਐੱਸ., ਵੱਲੋਂ ਫੌਜਦਾਰੀ ਜਾਬਤਾ, ਸੰਘਤਾ 1973 (2 ਆਫ 1972) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਮਿਤੀ 29 ਮਈ, 2022 ਨੂੰ ਦਫਾ 144 ਸੀ.ਆਰ.ਪੀ.ਸੀ. ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੋਰ ਪੜ੍ਹੋ :-ਹੜ੍ਹਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਕਰਨ ਲਈ ਬੈਠਕ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਇਸ ਪ੍ਰਵੇਸ਼ ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਬਣਾਏ ਗਏ ਦੋ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ(ਕੰਨਿਆ) ਅਤੇ ਐਮ.ਐਲ.ਐਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਦੇ ਆਲੇ-ਦੁਆਲੇ ਇਕੱਠ ‘ਤੇ ਪਾਬੰਦੀ ਹੋਵੇਗੀ।ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ‘ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਣਗੇ।