ਬਰਨਾਲਾ, 15 ਨਵੰਬਰ 2021
ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਿੱਤਾ ਅਗਵਾਈ ਲਈ ਤਿਆਰ ਕੀਤੇ ਪੋਰਟਲ ਦੀ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਆਨਲਾਈਨ ਸ਼ੁਰੂਆਤ ਕੀਤੀ ਗਈ।
ਹੋਰ ਪੜ੍ਹੋ :-18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਾਉਣ ਦੀ ਅਪੀਲ
ਇਸ ਮੌਕੇ ਆਨਲਾਈਨ ਪ੍ਰੋੋਗਰਾਮ ’ਚ ਸ਼ਾਮਲ ਹੋਣ ਮਗਰੋਂ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨੌਵੀਂ ਜਮਾਤ ਤੋਂ ਕਿੱਤਾ ਮੁਖੀ ਸਿੱਖਿਆ ਸ਼ੁਰੂ ਕੀਤੀ ਗਈ ਹੈ। ਇਸ ਅਧੀਨ ਵਿਦਿਆਰਥੀਆਂ ਨੂੰ ਵੱਖ ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਜ਼ਿਲਾ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਵੱਖ ਵੱਖ ਖੇਤਰਾਂ ’ਚ ਰੋਜ਼ਗਾਰ ਦੇ ਮੌਕਿਆਂ ਦੀ ਜਾਣਕਾਰੀ ਦੇਣ ਲਈ ਵਿਭਾਗ ਵੱਲੋਂ ਪੰਜਾਬ ਕਰੀਅਰ ਪੋਰਟਲ ਤਿਆਰ ਕੀਤਾ ਗਿਆ ਹੈ।
ਵਿਭਾਗ ਦੇ ਇਸ ਪੋਰਟਲ ਦੀ ਸ਼ੁਰੂਆਤ ਸਿੱਖਿਆ ਮੰਤਰੀ ਵੱਲੋਂ ਆਨਲਾਈਨ ਤਰੀਕੇ ਕੀਤੀ ਗਈ ਹੈ। ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਨੇ ਕਿਹਾ ਕਿ ਵਿਭਾਗ ਦਾ ਇਹ ਉਪਰਾਲਾ ਵਿਦਿਆਰਥੀਆਂ ਲਈ ਵਰਦਾਨ ਸਿੱਧ ਹੋਵੇਗਾ।
ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਨੇ ਕਿਹਾ ਕਿ ਪੋਰਟਲ ਦੀ ਆਨਲਾਈਨ ਸ਼ੁਰੂਆਤ ਪ੍ਰੋਗਰਾਮ ’ਚ ਜ਼ਿਲੇ ਦੇ ਸਮੂਹ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਆਨਲਾਈਨ ਪ੍ਰੋਗਰਾਮ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਸੁਖਜੀਤ ਪਾਲ ਸਿੰਘ ਡੀਪੀਆਈ ਸੈਕੰਡਰੀ,ਲਲਿਤਾ ਸਚਦੇਵਾ ਯੂਨੀਸੈਫ, ਆਯੂਸ ਬਾਂਸਲ ਤੇ ਡਾ. ਪ੍ਰਵੀਨ ਸਿਨਹਾ ਵੀ ਹਾਜ਼ਰ ਰਹੇ।
ਕੈਪਸ਼ਨ: ਪੋਰਟਲ ਦੀ ਸ਼ੁਰੂਆਤ ਕਰਨ ਮੌਕੇ ਸਿੱਖਿਆ ਮੰਤਰੀ।