ਆਮ ਲੋਕਾਂ ਨੂੰ ਜਨਤਕ ਸੇਵਾਵਾਂ ਦਾ ਲਾਭ ਲੈਣ ’ਚ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ: ਕੁਮਾਰ ਸੌਰਭ ਰਾਜ

SAURABH
ਆਮ ਲੋਕਾਂ ਨੂੰ ਜਨਤਕ ਸੇਵਾਵਾਂ ਦਾ ਲਾਭ ਲੈਣ ’ਚ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ: ਕੁਮਾਰ ਸੌਰਭ ਰਾਜ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਅਤੇ ਜ਼ਿਲਾ ਪੁਲੀਸ ਮੁਖੀ ਵੱਲੋਂ ਮਿਸ਼ਨ ਕਲੀਨ ਤਹਿਤ ਮੀਟਿੰਗ
ਸਾਰੇ ਮੁਲਾਜ਼ਮਾਂ ਨੂੰ ਕਰੋਨਾ ਵਿਰੁੱਧ ਵੈਕਸੀਨ ਦੀ ਦੂਜੀ ਖੁਰਾਕ ਲਵਾਉਣ ਦੀ ਹਦਾਇਤ

ਬਰਨਾਲਾ, 2 ਨਵੰਬਰ 2021


ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ‘ਮਿਸ਼ਨ ਕਲੀਨ’ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਜ਼ਿਲੇ ਵਿਚ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਆਮ ਲੋਕਾਂ ਨੂੰ ਜਨਤਕ ਸੇਵਾਵਾਂ ਦਾ ਲਾਭ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।   

ਹੋਰ ਪੜ੍ਹੋ :-ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਅਬੋਹਰ ਵਿਖੇ ਮਾਈਕਰੋ ਇਰੀਗੇਸ਼ਨ ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ  

ਉਨਾਂ ਇਹ ਪ੍ਰਗਟਾਵਾ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਜ਼ਿਲਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਮ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮਾਂਬੱਧ ਤੇ ਪਾਰਦਰਸ਼ੀ ਤਰੀਕੇ ਨਾਲ ਮੁਹੱਈਆ ਕਰਾਇਆ ਜਾਵੇ ਤੇ ਉਨਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।


ਇਸ ਮੌਕੇ ਐੱਸਐੱਸਪੀ ਅਲਕਾ ਮੀਨਾ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੁਕਾਨਦਾਰਾਂ ਅਤੇ ਵਿਕਰੇਤਾਵਾਂ ਨੂੰ ਨਿਰਵਿਘਨ ਕੰਮ-ਕਾਰ ਕਰਨ ਦੀ ਸਹੂਲਤ ਦਿੱਤੀ ਜਾਵੇਗੀ ਅਤੇ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਵਲ ਰਾਮ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ, ਸਿਵਲ ਸਰਜਨ ਜਸਬੀਰ ਸਿੰਘ ਔਲਖ, ਡੀਐਸਪੀ ਹੈਡਕੁਆਰਟਰ ਰਾਮਜੀ, ਡੀਐਸਪੀ ਬਰਨਾਲਾ ਲਖਵੀਰ ਸਿੰਘ ਟਿਵਾਣਾ ਤੇ ਹੋਰ ਅਧਿਕਾਰੀ ਹਾਜ਼ਰ ਸਨ।

Spread the love