ਸਰਦੀ ਦੇ ਮੌਸਮ ਦੀ ਆਮਦ ਹੁੰਦਿਆਂ ਹੀ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲਈ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਸਾਰ, ਜੈਕਟਾਂ ਵੰਡੀਆਂ

PARMINDER SINGH
ਸਰਦੀ ਦੇ ਮੌਸਮ ਦੀ ਆਮਦ ਹੁੰਦਿਆਂ ਹੀ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਲਈ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦੀ ਸਾਰ, ਜੈਕਟਾਂ ਵੰਡੀਆਂ

Sorry, this news is not available in your requested language. Please see here.

ਫਿਰੋਜ਼ਪੁਰ 6 ਦਸੰਬਰ 2021
ਮੇਰੇ ਹਲਕੇ ਦਾ ਹਰ ਨਾਗਰਿਕ ਮੇਰੇ ਲਈ ਪਰਿਵਾਰ ਦਾ ਮੈਂਬਰ ਹੈ ਅਤੇ ਉਹਨਾਂ ਦੀਆਂ ਮੁਢਲੀਆਂ ਸਹੂਲਤਾਂ ਦਾ ਖਿਆਲ ਰੱਖਣਾ ਸਾਡਾ ਪਹਿਲਾ ਫਰਜ਼ ਹੈ।

ਹੋਰ ਪੜ੍ਹੋ :-ਬਾਬਾ ਸਾਹਿਬ ਤੁਹਾਡਾ ਸੁਪਨਾ ਹੈ ਅਧੂਰਾ, ਕੇਜਰੀਵਾਲ ਕਰੇਗਾ ਪੂਰਾ  – ਅਰਵਿੰਦ ਕੇਜਰੀਵਾਲ

ਇਸੇ ਕਥਨ ਨੂੰ ਸੱਚ ਕਰਦੇ ਹੋਏ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਅਤੇ ਫਿਰੋਜਪੁਰ ਸ਼ਹਿਰ ਦੀ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ 200 ਦੇ ਕਰੀਬ ਜੈਕਟਾਂ ਵੰਡੀਆਂ।ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਧਾਇਕ ਸ. ਪਿੰਕੀ ਨੇ ਕਿਹਾ ਕਿ ਇਹ ਸਫਾਈ ਕਰਮਚਾਰੀ ਠੰਡ ਦੇ ਮੌਸਮ ਵਿੱਚ ਸਵੇਰੇ ਉੱਠਕੇ ਸ਼ਹਿਰ ਨੂੰ ਸੁੰਦਰ ਬਨਾਉਣ ਵਿੱਚ ਜੁੱਟ ਜਾਂਦੇ ਹਨ।ਇਹਨਾਂ ਕਰਮਚਾਰੀਆਂ ਲਈ ਠੰਡ ਤੋਂ ਬਚਾਅ ਕਰਨ ਵਾਸਤੇ ਜੈਕਟਾਂ ਵੰਡੀਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਇਹ ਲੋਕ ਹੀ ਮੇਰੇ ਲਈ ਸਰਮਾਇਆ ਹਨ ਅਤੇ ਇਨ੍ਹਾਂ ਦੀ ਬਿਹਤਰੀ ਲਈ ਉਹ ਹਮੇਸ਼ਾਂ ਯਤਨ ਕਰਦੇ ਰਹਿਣਗੇ।

ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਰਿੰਕੂ ਗਰੋਵਰ ਵੱਲੋਂ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਜੀ ਆਇਆ ਕਹਿੰਦੇ ਹੋਏ ਕੀਤੇ ਗਏ ਉਪਰਾਲਿਆਂ ਲਈ ਧੰਨਵਾਦ ਕੀਤਾ ਗਿਆ।
ਉੱਥੇ ਹੀ ਜੈਕਟਾਂ ਨੂੰ ਪਾਕੇ ਕਰਮਚਾਰੀਆਂ ਵਿੱਚ ਖਸੀ ਖੁਸ਼ੀ ਪਾਈ ਜਾ ਰਹੀ ਸੀ।ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਕੇਸ਼ ਭਾਲਾ ਵੱਲੋਂ ਵੀ ਵਿਸ਼ੇਸ਼ ਤੌਰ ਤੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਬਲਬੀਰ ਸਿੰਘ ਬਾਠ ਚੇਅਰਮੈਨ ਬਲਾਕ ਸੰਮਤੀ, ਹਰਜਿੰਦਰ ਛਾਬੜਾ, ਮਰਕਸ, ਯਾਕੂਬ ਭੱਟੀ ਆਦ ਹਾਜਰ ਸਨ।
Spread the love