ਅੰਮ੍ਰਿਤਸਰ 26 ਨਵੰਬਰ 2021
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ, ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੀਆਂ ਹਦਾਇਤਾਂ ਅਨੁਸਾਰ ਸਿਵਲ ਜੱਜ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ: ਪੁਸ਼ਪਿੰਦਰ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ :-ਪੀ ਐਚ ਡੀ ਚੈਂਬਰ ਆਫ ਇੰਡਸਟਰੀ ਐਂਡ ਕਮਰਸ 2021 ਦਾ ਉਦਘਾਟਨ ਕਰਨਗੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
ਮੀਟਿੰਗ ਵਿੱਚ ਬੈਂਕਾ ਦੇ ਪ੍ਰਮੁੱਖਾ, ਬਿਜਲੀ ਵਿਭਾਗ ਦੇ ਅਧਿਕਾਰੀ, ਨਗਰ ਨਿਗਮ ਅਤੇ ਬੀਮਾਂ ਕੰਪਨੀਆ ਦੇ ਅਫਸਰ ਸ਼ਾਮਿਲ ਹੋਏ। ਉਨਾਂ ਇਸ ਦੌਰਾਨ ਸਭ ਨੂੰ 11 ਦਸੰਬਰ 2021 ਨੂੰ ਲਗਣ ਜਾ ਰਹੀ ਲੋਕ ਅਦਾਲਤ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਲਈ ਹਦਾਇਤਾ ਜਾਰੀ ਕੀਤੀਆ ਗਈਆਂ ਤਾਂ ਜੋ ਆਮ ਜਨਤਾ ਨੂੰ ਇਸ ਦਾ ਲਾਭ ਮਿਲ ਸਕੇੇ। ਉਨ੍ਹਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਜਾ ਰਹੀ ਹੈ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸ ਨਿਪਟਾਰੇ ਲਈ ਰੱਖੇ ਜਾਣਗੇ।
ਉਨਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਇਸ ਮੌਕੇ ਪਰਮਜੀਤ ਸਿੰਘ ਸੀ.ਈ.ਓ. ਬੀ.ਐਸ.ਐਨ.ਐਲ., ਸ੍ਰੀ ਨਿਪੁਨ ਅਕਾਉਂਟ ਅਫ਼ਸਰ, ਜਸਵੰਤ ਸਿੰਘ ਸਹਾਇਕ ਅਫ਼ਸਰ ਨੈਸ਼ਨਲ ਇੰਸ਼ੋਰੈਂਸ, ਜਸਪਾਰ ਕੁਮਾਰ ਲੇਬਰ ਇੰਸਪੈਕਟਰ, ਗੋਪਾਲ ਕ੍ਰਿਸ਼ਨ ਡਿਪਟੀ ਮੈਨੇਜਰ ਨੈਸ਼ਨਲ ਇੰਸੋਰੈਂਸ, ਐਚ.ਐਸ. ਜੋਹਲ ਸਹਾਇਕ ਮੈਨੇਜ਼ਰ ਐਨ.ਆਈ.ਸੀ. ਵੀ ਹਾਜ਼ਰ ਸਨ।
ਕੈਪਸ਼ਨ : ਸਿਵਲ ਜੱਜ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ: ਪੁਸ਼ਪਿੰਦਰ ਸਿੰਘ ਨੈਸ਼ਨਲ ਲੋਕ ਅਦਾਲਤ ਸਬੰਧੀ ਮੀਟਿੰਗ ਕਰਦੇ ਹੋਏ।