ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਲਈ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ ਵਿਖੇ ਸੈਮੀਨਾਰ ਦਾ ਆਯੋਜਨ

National People's Court Awareness
ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕਤਾ ਲਈ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ ਵਿਖੇ ਸੈਮੀਨਾਰ ਦਾ ਆਯੋਜਨ

Sorry, this news is not available in your requested language. Please see here.

14 ਮਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਫਿਰੋਜ਼ਪੁਰ 18 ਅਪ੍ਰੈਲ 2022

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ ਵਿਖੇ 14 ਮਈ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀੇ ਔਰਤਾਂ ਦੇ ਹੱਕਾਂ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ ।

ਹੋਰ ਪੜ੍ਹੋ :-ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਨੇ ਕੀਤਾ ਮੰਡੀਆਂ ਦਾ ਦੌਰਾ

ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ  ਅਥਾਰਟੀ, ਮਿਸ ਏਕਤਾ ਉੱਪਲ ਨੇ ਦੱਸਿਆ ਕਿ ਇਸ ਦਫ਼ਤਰ ਵੱਲੋਂ 14 ਮਈ 2022 ਨੂੰ ਜ਼ਿਲ੍ਹਾ ਫਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ । ਇਸ ਲੋਕ ਅਦਾਲਤ ਵਿੱਚ ਹਰ ਤਰ੍ਹਾਂ ਕੇ ਰਾਜ਼ੀਨਾਮਾ ਹੋਣ ਯੋਗ ਕੇਸ ਲੱਗ ਸਕਦੇ ਹਨ । ਇਸ ਤੋਂ ਇਲਾਵਾ ਇਸ ਕੌਮੀ ਲੋਕ ਅਦਾਲਤ ਬਾਰੇ ਵਿਸਥਾਰ ਸਹਿਤ ਦੱਸਿਆ ਕਿ ਕਿਸ ਤਰ੍ਹਾਂ ਆਮ ਜਨਤਾ ਇਸ ਦਫ਼ਤਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਦਾ ਫਾਇਦਾ ਉਠਾ ਸਕਦੇ ਹਨ।  ਇਸ ਤੋਂ ਬਾਅਦ ਜੱਜ ਸਾਹਿਬ ਨੇ ਔਰਤਾਂ ਦੇ ਹੱਕਾਂ ਪ੍ਰਤੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਨ੍ਹਾਂ ਪੌਕਸੌ ਐਕਟ ਅਤੇ ਔਰਤਾਂ ਨੂੰ ਮਿਲਣ ਵਾਲੀਆਂ ਕਾਨੂੰਨੀ ਸਹਾਇਤਾ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਜੱਜ ਸਾਹਿਬ ਵੱਲੋਂ ਜੁਡੀਸ਼ੀਅਲ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਦੌਰਾ ਕੀਤਾ ਗਿਆ।

ਉਨ੍ਹਾਂ ਨੇ ਗੁਰੂਹਰਸਹਾਏ ਬਾਰ ਐਸੋਸੀਏਸ਼ਨ ਦੇ ਪੈਨਲ ਐਡਵੋਕੇਟ ਅਤੇ ਪਰੋ ਬੋਨੋ ਐਡਵੋਕੇਟ ਸਾਹਿਬਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੈਸ਼ਨਲ ਲੋਕ ਵਿੱਚ ਅਸੀਂ ਸਾਰਿਆਂ ਨੇ ਆਪਣੇ ਆਪਣੇ ਯਤਨਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਇਸ ਲੋਕ ਅਦਾਲਤ ਵਿੱਚ ਕੇਸ ਲਗਵਾਉਣੇ ਹਨ ਤਾਂ ਜ਼ੋ ਅਸੀਂ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾ ਸਕੀਏ । ਇਸ ਨਾਲ ਲੋਕਾਂ ਦਾ ਪੈਸਾ ਅਤੇ ਸਮਾਂ ਵੀ ਬਰਬਾਦ ਹੋਣ ਤੋਂ ਬਚੇਗਾ । ਇਸ ਦੇ ਨਾਲ ਹੀ ਜੱਜ ਸਾਹਿਬ ਨੇ ਸਾਰੇ ਪੈਨਲ ਐਡਵੋਕੇਟ ਨੂੰ ਵਿਕਟਮ ਕੰਪਨਸੇਸ਼ਨ ਸਕੀਮ ਤੋਂ ਜਾਣੂ ਕਰਵਾਇਆ ਅਤੇ ਇਸ ਤਹਿਤ ਲੋਕਾਂ ਨੂੰ ਮਿਲਣ ਵਾਲੇ ਫਾਇਦਿਆਂ ਤੋਂ ਜਾਣੂ ਕਰਵਾਇਆ ।

ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੋਵੇਂ ਜੁਡੀਸ਼ੀਅਲ ਅਫਸਰ ਸਾਹਿਬਾਨ ਜ਼ੋ ਕਿ ਸਬ ਤਹਿਸੀਲ ਗੁਰੂਹਰਸਹਾਏ ਵਿਖੇ ਤਾਇਨਾਤ ਹਨ ਨੂੰ ਇਸ ਨੈਸ਼ਨਲ ਲੋਕ ਅਦਾਲਤ ਨੂੰ ਸਫਲ ਬਣਾਉਣ, ਇਸ ਦੇ ਨਾਲ ਜੱਜ ਸਾਹਿਬ ਨੇ ਫਰੰਟ ਆਫਿਸ ਗੁਰੂਹਰਸਹਾਏ ਕੋਰਟ ਕੰਪਲੈਕਸ ਦਾ ਵੀ ਦੌਰਾ ਕੀਤਾ ਫਰੰਟ ਆਫਿਸ ਵਿੱਚ ਆਉਣ ਵਾਲੀ ਆਮ ਜਨਤਾ ਅਤੇ ਪੈਨਲ ਦੇ ਵਕੀਲ ਸਾਹਿਬਾਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਬਾਰੇ ਵੀ ਭਰੋਸਾ ਦਿੱਤਾ । ਇਸ ਤੋਂ ਇਲਾਵਾ ਜੱਜ ਸਾਹਿਬ ਨੇ ਸਾਰੇ ਵਕੀਲ ਸਾਹਿਬਾਨਾਂ ਨੂੰ ਪਰੋ ਬੋਨੋ ਸੇਵਾਵਾਂ ਦੇ ਕੇ ਵਕਾਲਤ ਦੀ ਸੇਵਾ ਕਰਨ ਦੀ ਬੇਨਤੀ ਵੀ ਕੀਤੀ । ਅੰਤ ਵਿੱਚ ਗੁਰੂਹਰਸਹਾਏ ਦੇ ਜੱਜ ਸਾਹਿਬ ਵੱਲੋਂ ਅਤੇ ਵਕੀਲ ਸਾਹਿਬਾਨ ਵੱਲੋਂ ਜੱਜ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਇਸ ਮੌਕੇ ਸਬ ਡਵੀਜਨ ਗੁਰੂਹਰਸਹਾਏ ਦੇ ਜੱਜ ਸਾਹਿਬਾਨ ਸ਼੍ਰੀ ਨੀਰਜ ਸਿੰਗਲਾ ਅਤੇ ਮਿਸ ਲਵਪ੍ਰੀਤ ਕੌਰ ਵੀ ਹਾਜ਼ਰ ਸਨ । ਇਸ ਮੌਕੇ ਬਾਰ ਐਸੋਸੀਏਸ਼ਨ ਦਾ ਵਧੀਕ ਪ੍ਰਧਾਨ ਸ਼੍ਰੀ ਸੁਨੀਲ ਕੰਬੋਜ਼ ਵੀ ਹਾਜ਼ਰ ਸਨ ।

Spread the love