ਬਰਨਾਲਾ, 4 ਅਕਤੂਬਰ 2021
ਯੂਥ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਐਨਐਨਐਸ ਯੂਨਿਟ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ 7 ਰੋਜ਼ਾ ਐਨ.ਐਨ.ਐਸ ਕੈਂਪ ਲਾਇਆ ਗਿਆ। ਇਹ ਕੈਂਪ 7 ਅਕਤੂਬਰ ਤੱਕ ਚੱਲੇਗਾ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਵਿਜਯ ਭਾਸਕਰ ਸ਼ਰਮਾ ਨੇ ਦੱਸਿਆ ਕਿ ਕੈਂਪ ਮੁੱਖ ਮਹਿਮਾਨ ਵਜੋਂ ਪ੍ਰਧਾਨ ਗੁਰਦੁਆਰਾ ਕਾਲਾ ਮਹਿਰ ਪ੍ਰਬੰਧਕੀ ਕਮੇਟੀ ਸੁਰਜੀਤ ਸਿੰਘ ਤੇ ਕਮੇਟੀ ਮੈਂਬਰ ਸ਼ਾਮਲ ਹੋਏ। ਇਸ ਮੌਕੇ ਕਮਾਡੈਂਟ ਸੁਨੀਲ ਕੁਮਾਰ ਸੱਗੀ ਅਤੇ ਡਿਪਟੀ ਕਮਾਡੈਂਟ ਹਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਮਾਨਸਿਕ, ਸਰੀਰਿਕ, ਬੌਧਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਉਤੇ ਜ਼ੋਰ ਦਿੱਤਾ। ਉਨਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਹਿੱਤ ਲਈ ਆਪਣੇ ਕੰਮਾਂ ਨੂੰ ਜਾਰੀ ਰੱਖਣ। ਇਸ ਮੌਕੇ ਪਿ੍ਰੰਸੀਪਲ ਡਾ. ਰਵਿੰਦਰਪਾਲ ਸਿੰਘ ਵਿਦਿਆਰਥੀਆਂ ਨੂੰ ਐਨ.ਐਨ.ਐਸ ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸੁਖਦੇਵ ਸਿੰਘ, ਸਤਵੰਤ ਕੌਰ, ਵਿਭਾ ਦੂਬੇ, ਹਰਪ੍ਰੀਤ ਸਿੰਘ, ਸਰਬਜੀਤ ਸਿੰਘ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਮੁਕਾਬਲੇ
ਇਸ ਦੌਰਾਨ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਤਹਿਤ ਜ਼ਿਲਾ ਪੱਧਰੀ ਪਲਾਸਟਿਕ ਮੁਕਤ ਮੁਕਾਬਲੇ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਬਰਨਾਲਾ ਵਿਖੇ ਕਰਵਾਏ ਗਏ। ਇਸ ਮੌਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਗਿਆ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਬਾਜ਼ਾਰ ਤੋਂ ਸਾਮਾਨ ਲਿਆਉਣ ਵੇਲੇ ਘਰੋਂ ਕੱਪੜੇ ਦਾ ਥੈਲਾ ਲਿਜਾਇਆ ਜਾਵੇ।