21 ਜਨਵਰੀ ਨੂੰ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਆਨ-ਲਾਈਨ ਗਣਿਤ ਓਲੰਪੀਆਡ ‘ਚ 24,104 ਵਿਦਿਆਰਥੀਆਂ ਨੇ ਲਿਆ ਭਾਗ

21 ਜਨਵਰੀ ਨੂੰ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਆਨ-ਲਾਈਨ ਗਣਿਤ ਓਲੰਪੀਆਡ ‘ਚ 24,104 ਵਿਦਿਆਰਥੀਆਂ ਨੇ ਲਿਆ ਭਾਗ
21 ਜਨਵਰੀ ਨੂੰ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਆਨ-ਲਾਈਨ ਗਣਿਤ ਓਲੰਪੀਆਡ ‘ਚ 24,104 ਵਿਦਿਆਰਥੀਆਂ ਨੇ ਲਿਆ ਭਾਗ

Sorry, this news is not available in your requested language. Please see here.

ਰੂਪਨਗਰ 22 ਜਨਵਰੀ 2022

ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਪ੍ਰਦੀਪ ਕੁਮਾਰ ਅਗਰਵਾਲ ਜੀ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ, ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਲੋਕੇਸ਼ ਮੋਹਨ ਸ਼ਰਮਾ ਅਤੇ ਜਸਵੀਰ ਸਿੰਘ ਡੀ.ਐਮ.ਗਣਿਤ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਗਣਿਤ ਵਿਸ਼ੇ ਨੂੰ ਹੋਰ ਵਧੇਰੇ ਰੋਚਕ ਬਣਾਉਣ, ਵਿਦਿਆਰਥੀਆਂ ਵਿੱਚ ਗਣਿਤ ਵਿਸ਼ੇ ਪ੍ਰਤੀ ਪਰਿਪੱਕਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਗਣਿਤ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ 21 ਜਨਵਰੀ ਨੂੰ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਆਨ-ਲਾਈਨ ਗਣਿਤ ਓਲੰਪੀਆਡ ਕਰਵਾਇਆ ਗਿਆ।

ਹੋਰ ਪੜ੍ਹੋ :-ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ: ਸੋਨਾਲੀ ਗਿਰਿ

ਜਸਵੀਰ ਸਿੰਘ ਡੀ.ਐਮ.ਗਣਿਤ ਰੂਪਨਗਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਜਮਾਤ 6ਵੀਂ ਦੇ 4808, 7ਵੀਂ ਦੇ 4868, 8ਵੀਂ ਦੇ 4882, 9ਵੀਂ ਦੇ 4591 ਅਤੇ 10ਵੀਂ ਜਮਾਤ ਦੇ 4955 ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। 6ਵੀਂ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 30 ਪ੍ਰਸ਼ਨ ਅਤੇ 9ਵੀਂ, 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 35 ਪ੍ਰਸ਼ਨ ਆਨ-ਲਾਈਨ ਹੱਲ ਕਰਨ ਲਈ ਦਿੱਤੇ ਗਏ।

ਸਿੱਖਿਆ ਵਿਭਾਗ ਵੱਲੋਂ ਸੂਬੇ ਵਿੱਚ ਹਰੇਕ ਜਮਾਤ ਵਿੱਚ ਪਹਿਲੇ ਇੱਕ ਹਜ਼ਾਰ ਮੈਰਿਟ ਸਥਾਨ ਤੱਕ ਰਹਿਣ ਵਾਲੇ ਅੱਪਰ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੂੰ 500 ਰੁਪਏ ਅਤੇ ਸੈਕੰਡਰੀ ਵਰਗ ਦੇ ਵਿਦਿਆਰਥੀਆਂ ਨੂੰ 1000 ਰੁਪਏ ਦੀ ਰਾਸ਼ੀ ਦੇ ਨਾਲ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ। “ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ” ਰੂਪਨਗਰ ਟੀਮ ਦੇ ਨਵਜੋਤ ਸਿੰਘ, ਓਂਕਾਰ ਸਿੰਘ, ਪਰਮਜੀਤ ਕੌਰ, ਸੋਹਣ ਸਿੰਘ, ਸਗਲੀ ਰਾਮ, ਵਿਪਨ ਕਟਾਰੀਆ ਅਜੇ ਅਰੋੜਾ ਅਤੇ ਕੰਵਲਜੀਤ ਸਿੰਘ ਅਗਵਾਈ ਵਿੱਚ ਅਧਿਆਪਕਾਂ ਨੇ ਸਕੂਲਾਂ ਵਿੱਚ ਹਾਜ਼ਰ ਰਹਿ ਕੇ ਪੂਰੀ ਲਗਨ ਨਾਲ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਤਿਆਰ ਕੀਤਾ।

ਬਲਾਕ ਨੋਡਲ ਅਫਸਰਾਂ ਵੱਲੋਂ ਸਾਰੇ ਸਕੂਲ ਮੁੱਖੀਆਂ ਨਾਲ ਸਾਰਾ ਦਿਨ ਰਾਬਤਾ ਕਾਇਮ ਰੱਖ ਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ। ਦਿਸ਼ਾਂਤ ਮਹਿਤਾ ਅਤੇ ਸਮੁੱਚੀ ਆਈ ਸੀ ਟੀ ਟੀਮ ਅਤੇ ਮਨਜਿੰਦਰ ਸਿੰਘ ਚੱਕਲ ਅਤੇ ਸਮੁੱਚੀ ਮੀਡੀਆ ਟੀਮ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਹਿਮ ਯੋਗਦਾਨ ਪਾਇਆ।ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ ਜੀ ਨੇ ਇਸ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਜ਼ਿਲ੍ਹੇ ਦੀ ਸਮੁੱਚੀ ਟੀਮ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਜ਼ਿਲ੍ਹਾ ਸਿੱਖਿਆ ਅਫਸਰ ਜਰਨੈਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸੁਰਿੰਦਰ ਪਾਲ ਸਿੰਘ, ਇੰਚਾਰਜ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਲੋਕੇਸ਼ ਮੋਹਨ ਸ਼ਰਮਾ ਅਤੇ ਜਸਵੀਰ ਸਿੰਘ ਡੀ.ਐਮ.ਗਣਿਤ