ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਕਰਾਂਗੇ ਪੂਰਾ-ਸੋਨੀ

ਚੋਣਾਂ ਦੌਰਾਨ
ਚੋਣਾਂ ਦੌਰਾਨ ਕੀਤੇ ਹਰੇਕ ਵਾਅਦੇ ਨੂੰ ਕਰਾਂਗੇ ਪੂਰਾ-ਸੋਨੀ

Sorry, this news is not available in your requested language. Please see here.

ਲਹੌਰੀ ਗੇਟ ਤੋਂ 22 ਨੰਬਰ ਫਾਟਕ ਤੱਕ 1.40 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 30 ਅਕਤੂਬਰ 2021

ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨਉਨ੍ਹਾਂ ਸਾਰਿਆਂ ਨੂੰ ਹਰੇਕ ਕੀਮਤ ਤੇ ਪੂਰਾ ਕੀਤਾ ਜਾਵੇਗਾ ਅਤੇ 90 ਫੀਸਦੀ ਤੋਂ ਜਿਆਦਾ ਵਾਅਦੇ ਪੂਰੇ ਕਰ ਲਏ ਗਏ ਹਨ ਤੇ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਜਲਦ ਪੂਰਾ ਕਰ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਵਾਰਡ ਨੰ: 58 ਵਿਖੇ ਲਹੌਰੀ ਗੇਟ ਤੋਂ 22 ਨੰਬਰ ਫਾਟਕ ਤੱਕ 1.40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕਰਨ ਪਿਛੋ ਕੀਤਾ।

ਹੋਰ ਪੜ੍ਹੋ :-ਐਮ.ਪੀ. ਤੇ ਡੀ.ਸੀ. ਵੱਲੋਂ ਲੁਧਿਆਣਾ ਦਾ ਪਹਿਲਾ ਆਨਲਾਈਨ ਸੀ.ਐਨ.ਜੀ. ਸਟੇਸ਼ਨ ਰਾਏਕੋਟ ਦੇ ਲੋਕਾਂ ਨੂੰ ਸਮਰਪਿਤ

ਸ੍ਰੀ ਸੋਨੀ ਨੇ ਕਿਹਾ ਕਿ ਅਸੀਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਬਜੁਰਗਾਂ ਦੀ ਪੈਨਸ਼ਨਅਸ਼ੀਰਵਾਦ ਸਕੀਮਔਰਤਾਂ ਨੂੰ ਮੁਫ਼ਤ ਬੱਸ ਸਫਰ ਸਹੂਲਤਬਿਜਲੀ ਦੇ ਬਕਾਇਆ ਬਿੱਲ ਮੁਆਫ ਆਦਿ ਜੋ ਵੀ ਵਾਅਦੇ ਕੀਤੇ ਸਨ ਉਹ ਪੂਰੇ ਕਰ ਦਿੱਤੇ ਗਏ ਹਨ। ਉਨਾਂ ਕਿਹਾ ਕਿ 2022 ਵਿੱਚ ਕਾਂਗਰਸ ਸਰਕਾਰ ਫਿਰ ਬਹੁਮਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ। ਸ੍ਰੀ ਸੋਨੀ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਵਿਕਾਸ ਕਾਰਜ ਆਪਣੇ ਅੰਤਿਮ ਪੜਾਅ ਤੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰ: 58 ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਨਵੀਂਆਂ ਐਲ:ਈ:ਡੀ ਲਾਈਟਾਂ ਵੀ ਲਗਾਈਆਂ ਜਾਣਗੀਆਂ ਅਤੇ ਲਹੌਰੀ ਗੇਟ ਵਿਖੇ ਸਥਿਤ ਪਾਰਕ ਦੇ ਸੁੰਦਰੀਕਰਨ ਦਾ ਕੰਮ ਵੀ ਤੇਜੀ ਨਾਲ ਚੱਲ ਰਿਹਾ ਹੈ।

ਸ੍ਰੀ ਸੋਨੀ ਨੇ ਦੱਸਿਆ ਕਿ ਇਸ ਨਵੀਂ ਸੜਕ ਬਣਨ ਨਾਲ 4 ਵਾਰਡਾਂ ਦੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਲੋਹਗੜ੍ਹ ਚੌਂਕ ਤੋਂ ਲੈ ਕੇ 22 ਨੰਬਰ ਫਾਟਕ ਤੱਕ ਵੀ ਨਵੀਂ ਸੜਕ ਬਣਾਈ ਜਾਵੇਗੀ। ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਘਰ ਬੈਠੇ ਹੀ ਭਲਾਈ ਸਕੀਮਾਂ ਦਾ ਲਾਭ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਸ੍ਰੀ ਸੋਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਅਤੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਕੁਝ ਲੋਕਾਂ ਦੀਆਂ ਪੈਨਸ਼ਨਾਂ ਨਹੀਂ ਲੱਗੀਆਂ ਅਤੇ ਕੁਝ ਲੋਕਾਂ ਦੇ ਸਮਾਰਟ ਰਾਸ਼ਨ ਕਾਰਡ ਵਿੱਚੋਂ ਨਾਮ ਕੱਟੇ ਗਏ ਹਨ ਇਸ ਤੇ ਸ੍ਰੀ ਸੋਨੀ ਨੇ ਤੁਰੰਤ ਕਾਰਵਾਈ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਸ ਵਾਰਡ ਵਿੱਚ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਤੁਰੰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਦਫਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਉਹ ਖੁਦ ਲੋਕਾਂ ਤੱਕ ਪਹੁੰਚ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕਰਨ।

ਇਸ ਮੌਕੇ ਚੇਅਰਮੈਨ ਮਹੇਸ਼ ਖੰਨਾਚੇਅਰਮੈਨ ਸ੍ਰੀ ਅਰੁਣ ਪੱਪਲਡਿਪਟੀ ਮੇਅਰ ਸ੍ਰੀ ਯੂਨਿਸ ਕੁਮਾਰਕੌਂਸਲਰ ਵਿਕਾਸ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਵਾ ਵਾਸੀ ਹਾਜਰ ਸਨ।

Spread the love