ਪੰਜਾਬ ‘ਚ ਹੜ੍ਹਾਂ ਦਾ ਕਹਿਰ, ਹਿਮਾਚਲ ਤੋਂ ਰਾਹਤ ਦੀ ਖ਼ਬਰ

ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਗੰਭੀਰ ਰੂਪ ਧਾਰ ਗਿਆ ਹੈ। ਬੇਸ਼ੱਕ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸੱਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ। ਅੱਧੇ ਤੋਂ ਵੱਧ ਪੰਜਾਬ ਵਿੱਚ ਅੱਜ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।

ਚੰਡੀਗੜ੍ਹ: ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਗੰਭੀਰ ਰੂਪ ਧਾਰ ਗਿਆ ਹੈ। ਬੇਸ਼ੱਕ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਹੋਰ ਬਾਰਸ਼ ਨਾ ਹੋਣ ਦੀ ਭਵਿੱਖਬਾਣੀ ਕੀਤੀ ਹੈ ਪਰ ਡੈਮਾਂ ਵਿੱਚ ਪਾਣੀ ਅਜੇ ਵੀ ਖਤਰੇ ਦੇ ਨਿਸ਼ਾਨ ਤੋਂ ਉਪਰ ਹੈ। ਇਸ ਲਈ ਸੱਤਲੁਜ ਤੇ ਬਿਆਸ ਸਣੇ ਦਰਿਆਵਾਂ ਤੇ ਨਾਲਿਆਂ ਵਿੱਚ ਪਾਣੀ ਦਾ ਵਹਾਅ ਇਸੇ ਤਰ੍ਹਾਂ ਰਹੇਗਾ। ਅੱਧੇ ਤੋਂ ਵੱਧ ਪੰਜਾਬ ਵਿੱਚ ਅੱਜ ਵੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ।

ਉਧਰ, ਸਰਕਾਰੀ ਸੂਤਰਾਂ ਨੇ ਦੱਸਿਆ ਕਿ ਖਿੱਤੇ ਵਿੱਚ ਹੋਰ ਬਾਰਸ਼ ਹੋਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਅਗਲੇ ਦਿਨਾਂ ਵਿੱਚ ਸਥਿਤੀ ਕੰਟਰੋਲ ਵਿੱਚ ਹੋ ਜਾਏਗੀ। ਉਨ੍ਹਾਂ ਦੱਸਿਆ ਕਿ ਦਰਿਆਵਾਂ ਤੇ ਨਾਲਿਆਂ ਦਾ ਪਾਣੀ ਜਿਵੇਂ-ਜਿਵੇਂ ਅੱਗੇ ਵਧ ਰਿਹਾ ਹੈ, ਨਵੇਂ ਇਲਾਕਿਆਂ ਵਿੱਚ ਹੜ੍ਹਾਂ ਵਾਲੀ ਹਾਲਤ ਬਣ ਰਹੀ ਹੈ। ਉਂਝ ਪਿੱਛੋਂ ਹੋਰ ਪਾਣੀ ਦਾ ਕੋਈ ਖਤਰਾ ਨਹੀਂ।

ਸਰਕਾਰੀ ਸੂਤਰਾਂ ਮੁਤਾਬਕ ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਆਏ ਹੜ੍ਹ ਨੇ ਕਈ ਜ਼ਿਲ੍ਹਿਆਂ ਵਿੱਚ ਤਬਾਹੀ ਮਚਾਈ ਹੈ। ਜਲੰਧਰ ਜ਼ਿਲ੍ਹੇ ਦੇ ਫਿਲੌਰ, ਸ਼ਾਹਕੋਟ ਤੇ ਲੋਹੀਆਂ ਇਲਾਕਿਆਂ ’ਚ ਅਜੇ ਵੀ ਹਾਲਤ ਗੰਭੀਰ ਹੈ। ਦਰਿਆ ਦੇ ਪਾਣੀ ਨੇ ਸਤਲੁਜ ਦੇ ਕੰਢਿਆਂ ਨੂੰ ਅੱਧੀ ਦਰਜਨ ਤੋਂ ਵੱਧ ਥਾਵਾਂ ਤੋਂ ਤੋੜਿਆ ਹੈ। ਇਸ ਤੋਂ ਇਲਾਵਾ ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਵੀ ਹੜ੍ਹ ਦੀ ਮਾਰ ਪਈ ਹੈ।

Spread the love