—- ਜਿਲ੍ਹੇ ਵਿੱਚ 3 ਹੋਰ ਖੁੱਲਣ ਜਾ ਰਹੇ ਆਮ ਆਦਮੀ ਕਲੀਨਿਕ ਨਾਲ ਪੇਂਡੂ ਅਤੇ ਸ਼ੈਹਰੀ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਵੇਗਾ ਵਾਧਾ
ਫਾਜ਼ਿਲਕਾ 6 ਅਕਤੂਬਰ:
ਜਿਲ੍ਹੇ ਵਿਖੇ ਲੋਕਾ ਨੂੰ ਸਿਹਤ ਵਿਭਾਗ ਵਲੋ ਆਮ ਆਦਮੀ ਕਲੀਨਿਕ ਰਾਹੀ ਸਿਹਤ ਸੁਵਿਧਾ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ ਅਤੇ ਪੇਂਡੂ ਅਤੇ ਸ਼ਹਰੀ ਖੇਤਰ ਵਿਖੇ ਸੁਵਿਧਾਵਾਂ ਕਰਦੇ ਹੋਏ।
ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪਰਕ੍ਰਿਆ ਵੀ ਜਾਰੀ ਹੈ ਜਿਸ ਦਾ ਮਕਸਦ ਲੋਕਾਂ ਤੱਕ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਸਿਹਤ ਵਿਭਾਗ ਵਿਚ ਲੋਕਾ ਲਈ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਜਿਲੇ ਵਿਚ 3 ਹੋਰ ਆਮ ਆਦਮੀ ਕਲੀਨਿਕ ਜਲਾਲਾਬਾਦ , ਅਰਨੀਵਾਲਾ ਅਤੇ ਅਬੋਹਰ ਵਿਖੇ ਜਲਦੀ ਹੀ ਖੁੱਲਣ ਜਾ ਰਹੇ ਹੈ ਜਿਨਾ ਲਈ ਇੰਟਰਵਿਊ ਦੀ ਪਰਕ੍ਰਿਆ ਜਾਰੀ ਹੈ।
ਇਹਨਾ ਕਲੀਨਿਕ ਲਈ ਡਾਕਟਰ ਅਤੇ ਫਾਰਮੇਸੀ ਅਫ਼ਸਰ ਦੀ ਅਸਾਮੀ ਲਈ ਇੰਟਰਵਿਊ ਹੋ ਚੁੱਕਿਆ ਹੈ ਅਤੇ ਕਲੀਨੀਕਲ ਅਸਿਸਟੈਂਟ ਲਈ ਸ਼ਨੀਵਾਰ ਨੂੰ ਇੰਟਰਵਿਊ ਰੱਖਿਆ ਗਿਆ ਹੈ। ਸਿਵਲ ਸਰਜਨ ਡਾਕਟਰ ਸਤੀਸ਼ ਕੁਮਾਰ ਗੋਇਲ ਨੇ ਦੱਸਿਆ ਕਿ ਅੱਜ ਪੰਜਕੋਸੀ ਵਿਚ ਬਣੇ ਆਮ ਆਦਮੀ ਕਲੀਨਿਕ ਲਈ ਇਕ ਕਲੀਨੀਕਲ ਅਸਿਸਟੈਂਟ ਸੀਮਾ ਰਾਣੀ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਹੈ।
ਇਸ ਦੌਰਾਨ ਸਹਾਇਕ ਸਿਵਲ ਸਰਜਨ ਸੋਕਟਰ ਬਬੀਤਾ ਅਤੇ ਜਿਲਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਕਵਿਤਾ ਸਿੰਘ ਮੌਜੂਦ ਸੀ।