ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਲਈ ਸਹਾਈ ਸਾਬਤ ਹੋ ਰਿਹਾ ਰਿਹਾ ਹੈ ਹੈਲਪ ਡੈਸਕ
ਜ਼ਿਲ੍ਹੇ ਦੀਆਂ ਪੰਜ ਮਾਰਕਿਟ ਕਮੇਟੀਆਂ ’ਸ ਸਥਾਪਿਤ ਕੀਤੇ ਗਏ ਹਨ ਹੈਲਪ ਡੈਸਕ ਤੋ 336ਕਿਸਾਨਾਂ ਨੇ ਕਰਵਾਈ ਰਜਿਸਟ੍ਰੇਸ਼ਨ
ਹੁਣ ਤੱਕ ਜ਼ਿਲ੍ਹੇ ’ਚ 126913 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ, ਕਿਸਾਨਾਂ ਦੇ ਖਾਤਿਆਂ ’ਚ 173।09 ਕਰੋੜ ਰੁਪਏ ਦੀ ਹੋਈ ਸਿੱਧੀ ਅਦਾਇਗੀ
ਹੁਸ਼ਿਆਰਪੁਰ, 24 ਅਪ੍ਰੈਲ :
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ। ਇਸੇ ਦੇ ਚੱਲਦੇ ਮੰਡੀਆਂ ਵਿੱਚ ਕਿਸਾਨ ਹੈਲਪ ਡੈਸਕ ਵੀ ਸਥਾਪਿਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਦੇ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਵਲੋਂ ਵੇਚੀ ਗਈ ਫ਼ਸਲ ਦੀ ਸਿੱਧੀ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਹੋਵੇ, ਇਸ ਦੇ ਲਈ ਸਬੰਧਤ ਕਿਸਾਨ ਦਾ ਅਨਾਜ ਖਰੀਦ ਪੋਰਟਲ ’ਤੇ ਰਜਿਸਟਰਡ ਹੋਣਾ ਜ਼ਰੂਰੀ ਹੈ ਅਤੇ ਜੋ ਕਿਸਾਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾ ਪਾ ਰਹੇ, ਉਨ੍ਹਾਂ ਦੀ ਰਜਿਸਟ੍ਰੇਸ਼ਨ ਵਿੱਚ ਮੰਡੀਆਂ ਵਿੱਚ ਸਥਾਪਿਤ ਕਿਸਾਨ ਹੈਲਪ ਡੈਸਕ ਰਾਹੀਂ ਮੰਡੀ ਬੋਰਡ ਦੇ ਕਰਮਚਾਰੀ ਸਹਾਇਤਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ 5 ਮਾਰਕਿਟ ਕਮੇਟੀਆਂ ਵਿੱਚ ਇਹ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ ਅਤੇ ਇਸ ਡੈਸਕ ਰਾਹੀਂ 239 ਕਿਸਾਨਾਂ ਦੀ ਅਨਾਜ ਖਰੀਦ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਿਸਾਨਾਂ ਦੀ ਰਜਿਸਟ੍ਰੇਸ਼ਨ ਉਨ੍ਹਾਂ ਦੇ ਆੜਤੀਆਂ ਵਲੋਂ ਕਰਵਾ ਦਿੱਤੀ ਗਈ ਹੈ, ਪਰ ਕਿਸਾਨ ਨੂੰ ਫ਼ਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ, ਇਸ ਨੂੰ ਲੈ ਕੇ ਸਰਕਾਰ ਬਹੁਤ ਗੰਭੀਰ ਹੈ, ਜਿਸ ਦੇ ਚੱਲਦੇ ਇਹ ਪਹਿਲ ਕੀਤੀ ਗਈ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਰਜਿੰਦਰ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਦੇ ਲਈ ਅਨਾਜ ਖਰੀਦ ਪੋਰਟਲ ਬਣਾਇਆ ਗਿਆ ਹੈ ਅਤੇ ਜਿਨ੍ਹਾਂ ਕਿਸਾਨਾਂ ਦੀ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਨ੍ਹਾਂ ਦੀ ਰਜਿਸਟ੍ਰੇਸ਼ਨ ਮਾਰਕਿਟ ਕਮੇਟੀਆਂ ਵਿੱਚ ਸਥਾਪਿਤ ਹੈਲਪ ਡੈਸਕ ’ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਨਾਜ ਖਰੀਦ ਪੋਰਟਲ ’ਤੇ ਰਜਿਸਟ੍ਰੇਸ਼ਨ ਦੇ ਲਈ ਸਬੰਧਤ ਕਿਸਾਨ ਆਪਣਾ ਆਧਾਰ ਕਾਰਡ, ਬੈਂਕ ਪਾਸ ਬੁੱਕ ਅਤੇ ਸਬੰਧਤ ਆੜ੍ਹਤੀ ਦਾ ਵੇਰਵਾ ਦੇਣਾ ਹੁੰਦਾ ਹੈ, ਇਸ ਤੋਂ ਬਾਅਦ ਪਹਿਲਾ ਆਈ. ਫਾਰਮ ਅਤੇ ਬਾਅਦ ਵਿੱਚ ਜੇ. ਫਾਰਮ ਜਨਰੇਟ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਅਦਾਇਗੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਹ ਆਪਣੇ ਨਜ਼ਦੀਕੀ ਮਾਰਕਿਟ ਕਮੇਟੀ ਵਿੱਚ ਜਾ ਕੇ ਸਥਾਪਿਤ ਕਿਸਾਨ ਹੈਲਪ ਡੈਸਕ ’ਤੇ ਆਪਣੀ ਸਮੱਸਿਆ ਦੱਸ ਸਕਦਾ ਹੈ।
ਉਧਰ ਜ਼ਿਲ੍ਹਾ ਫੂਡ ਐਂਡ ਸਪਲÇਾਈਜ਼ ਕੰਟਰੋਲਰ ਰਜਨੀਸ਼ ਕੌਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 127703 ਮੀਟ੍ਰਿਕ ਕਣਕ ਦੀ ਆਮਦ ਹੋ ਚੁੱਕੀ ਹੈ, ਜਦਕਿ ਵੱਖ-ਵੱਖ ਏਜੰਸੀਆਂ ਵਲੋਂ 126913 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 24179 ਮੀਟ੍ਰਿਕ ਟਨ, ਮਾਰਕਫੈਡ ਵਲੋਂ 34077, ਪਨਸਪ ਵਲੋਂ 24287, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 15355 ਅਤੇ ਐਫ.ਸੀ.ਆਈ ਵਲੋਂ 29015 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 173।09 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਹੋ ਚੁੱਕੀ ਹੈ।