ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹਮੇਸ਼ਾਂ ਸੂਬੇ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਚੁੱਕੇ ਹਨ ਇਤਿਹਾਸਕ ਕਦਮ : ਅਰੋੜਾ

Hoshiapur shayam sunder arora

ਕੈਬਨਿਟ ਮੰਤਰੀ ਨੇ ਵਾਰਡ ਨੰਬਰ 1 ਚਿੰਤਪੂਰਨੀ ਰੋਡ ਨਜ਼ਦੀਕ ਕੋਟਲਾ ਗੌਂਸਪੁਰ ’ਚ ਬੱਸ ਕਿਊ ਸ਼ੈਲਟਰ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 21 ਅਕਤੂਬਰ:
ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਹਮੇਸ਼ਾਂ ਧਿਆਨ ਵਿੱਚ ਰੱਖਦੇ ਹੋਏ ਇਤਿਹਾਸਕ ਕਦਮ ਉਠਾਏ ਹਨ, ਜਿਸ ’ਤੇ ਚੱਲਦਿਆਂ ਲੋਕਾਂ ਦਾ ਕਾਂਗਰਸ ਸਰਕਾਰ ਪ੍ਰਤੀ ਭਰੋਸਾ ਹੋਰ ਵੀ ਜ਼ਿਆਦਾ ਮਜ਼ਬੂਤ ਹੋਇਆ ਹੈ। ਉਹ ਵਾਰਡ ਨੰਬਰ ਇਕ ਦੇ ਚਿੰਤਪੂਰਨੀ ਰੋਡ ਸਥਿਤ ਕੋਟਲਾ ਗੌਂਸਪੁਰ ਦੇ ਨਜ਼ਦੀਕ ਬਣਾਏ ਗਏ ਬੱਸ ਕਿਊ ਸ਼ੈਲਟਰ ਦੇ ਉਦਘਾਟਨ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਨੇ ਸੂਬੇ ਦੇ ਲੋਕਾਂ ਨੂੰ ਸਕਰਾਤਮਕ ਮਾਹੌਲ ਦਿੱਤਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸੇ ਕੜੀ ਵਿੱਚ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਬੱਸ ਕਿਊ ਸ਼ੈਲਟਰ ਆਮ ਜਨਤਾ ਲਈ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਉਨ੍ਹਾਂ ਸਥਾਨਾਂ ’ਤੇ ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ ਜਿਥੇ ਯਾਤਰੀ ਬੱਸਾਂ ਦਾ ਇੰਤਜ਼ਾਰ ਕਰਦੇ ਹਨ ਤਾਂ ਜੋ ਉਨ੍ਹਾਂ ਨੂੰ ਧੁੱਪ ਅਤੇ ਬਾਰਸ਼ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਧੁਨਿਕ ਢੰਗ ਨਾਲ ਬਣਾਏ ਗਏ ਇਹ ਸ਼ੈਲਟਰ ਇਸ ਤਰ੍ਹਾਂ ਡਿਜਾਇਨ ਕੀਤੇ ਗਏ ਹਨ ਤਾਂ ਜੋ ਲੋਕ ਆਰਾਮ ਨਾਲ ਇਥੇ ਬੈਠ ਕੇ ਆਪਣੀ ਬੱਸ ਦਾ ਇੰਤਜ਼ਾਰ ਕਰ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸ ਕਿਊ ਸ਼ੈਲਟਰਾਂ ਦੇ ਬਣਨ ਨਾਲ ਆਮ ਜਨਤਾ ਨੂੰ ਫਾਇਦਾ ਹੋਵੇਗਾ।
ਸੁੰਦਰ ਸ਼ਾਮ ਅਰੋੜਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਘਰ ਤੋਂ ਬਾਹਰ ਨਿਕਲਦੇ ਸਮੇਂ ਹਮੇਸ਼ਾਂ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜੇ ਕੋਰੋਨਾ ਵਾਇਰਸ ਖਤਮ ਨਹੀਂ ਹੋਇਆ, ਇਸ ਲਈ ਸਾਡੀ ਜ਼ਿੰਮੇਵਾਰੀ ਪਹਿਲਾਂ ਤੋਂ ਵੀ ਵੱਧ ਜਾਂਦੀ ਹੈ।
ਇਸ ਮੌਕੇ ਸਰਪੰਚ ਮਨਪ੍ਰੀਤ ਸਿੰਘ, ਰਮੇਸ਼ ਡਡਵਾਲ, ਰਜਨੀ ਡਡਵਾਲ, ਪ੍ਰਦੀਪ ਭਾਰਦਵਾਜ, ਜਸਵੀਰ ਭਨੋਟ, ਪੱਪੂ ਗੌਂਸਪੁਰ, ਚੈਰੀ ਠਾਕੁਰ, ਰਮੇਸ਼ ਕੁਮਾਰ, ਕਸ਼ਮੀਰੀ ਲਾਲ, ਮੇਜਰ ਸਿੰਘ, ਚੰਦਨ ਪੰਡਿਤ, ਅਮਨ ਸੇਠੀ, ਰਵੀ ਲੋਚਨ ਹੀਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Spread the love