ਅੱਜ 297 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ
ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 3914
ਅੰਮਿ੍ਰਤਸਰ, 26 ਮਈ 2021 ਜਿਲਾ ਅੰਮਿ੍ਰਤਸਰ ਵਿੱਚ ਅੱਜ 297 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 370 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 38522 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 3914 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 1387 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 14 ਵਿਅਕਤੀ ਦੀ ਮੌਤ ਹੋਈ ਹੈ।