ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਆਸ਼ੂ

Food & Civil Supplies Minister Bharat Bhushan Ashu

ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ  ਜ਼ਿਲ•ਾ ਖੁਰਾਕ ਸਪਲਾਈ ਕੰਟਰੋਲਰ ਬਠਿੰਡਾ ਮੁਅੱਤਲ
ਢਿੱਲੀ ਕਾਰਗੁਜ਼ਾਰੀ ਦੇ ਚਲਦੇ ਜ਼ਿਲ•ਾ ਖੁਰਾਕ ਸਪਲਾਈ ਕੰਟਰੋਲਰ ਮੋਗਾ ਮੁਅੱਤਲ
ਚੰਡੀਗੜ• , 3 ਅਗਸਤ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਚੁਸਤ ਦਰੁਸਤ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਅਹਿਦ ਨੂੰ ਮੁੜ ਦੁਹਰਾਉਂਦਿਆਂ ਵਿਭਾਗ ਦੇ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਵਿਭਾਗ ਵਿਚ ਕਿਸੇ ਵੀ ਕਿਸਮ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਦੱਸਿਆ ਕਿ ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ  ਬਠਿੰਡਾ  ਵੱਲੋਂ ਭ੍ਰਿਸ਼ਟਾਚਾਰ ਕਰਨ ਦਾ ਮਾਮਲਾ ਉਨ•ਾਂ ਦੇ ਧਿਆਨ ਵਿੱਚ ਆਇਆ ਸੀ, ਜਿਸ ਦੀ ਉਨ•ਾਂ ਆਪਣੇ ਪੱਧਰ ‘ਤੇ ਮੁਢਲੀ ਜਾਂਚ ਕਰਵਾਈ ਅਤੇ ਜਾਂਚ ਵਿੱਚ  ਅਧਿਕਾਰੀ ‘ਤੇ ਲੱਗੇ ਦੋਸ਼ ਸਹੀ ਪਾਏ ਗਏ। ਜਿਸ ‘ਤੇ ਕਾਰਵਾਈ ਕਰਦਿਆਂ ਉਨ•ਾਂ ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਬਠਿੰਡਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ ਅਤੇ ਨਾਲ ਹੀ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਕਰਨ ਅਤੇ ਇਸ ਮਾਮਲੇ  ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।
ਉਨ•ਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਵੀ ਸ਼ਿਕਾਇਤਾਂ ਮਿਲੀਆਂ ਸਨ ਜਿਸ ਤੇ ਮੁਢਲੀ ਜਾਂਚ ਕਰਵਾਈ ਗਈ ਜਿਸ ਵਿੱਚ ਦੋਸ਼ ਸਹੀ ਪਾਏਗੇ ਅਤੇ ਜ਼ਿਲ•ਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮੋਗਾ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪਾਰਦਰਸ਼ੀ ਤੇ ਸਾਫ-ਸੁਥਰੀਆਂ ਚੁਸਤ ਦਰੁਸਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।