ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਸੁਝਾਅ ਮੰਗੇ
ਜਲੰਧਰ, 11 ਅਗਸਤ 2021
ਵਿਧਾਨ ਸਭਾ ਹਲਕਾ 036-ਜਲੰਧਰ ਉਤਰੀ ਵਿਖੇ ਈ.ਆਰ.ਓ. ਸ਼੍ਰੀਮਤੀ ਅਨੁਪਮ ਕਲੇਰ ਚੋਣ ਰਜਿਸਟਰੇਸ਼ਨ ਅਫ਼ਸਰ-ਕਮ-ਵਧੀਕ ਮੁੱਖ ਸਕੱਤਰ ਜੇ.ਡੀ.ਏ. ਪੁੱਡਾ ਦੀ ਪ੍ਰਧਾਨਗੀ ਹੇਠ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।
ਮੀਟਿੰਗ ਵਿੱਚ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਰੈਸ਼ਨੇਲਾਈਜ਼ੇਸ਼ਨ ਸਬੰਧੀ ਆਪਣੇ ਸੁਝਾਅ ਵੀ ਦਿੱਤੇ।
ਸ਼੍ਰੀਮਤੀ ਕਲੇਰ ਨੇ ਕਿਹਾ ਕਿ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਪੋਲਿੰਗ ਬੂਥਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਸੁਝਾਅ ਪ੍ਰਾਪਤ ਕੀਤੇ ਗਏ ਹਨ ਜਾਣ ਤਾਂ ਜੋ ਆਗਾਮੀ ਚੋਣਾਂ ਦੌਰਾਨ ਰਾਜਨੀਤਿਕ ਪਾਰਟੀਆਂ/ਵੋਟਰਾਂ ਨੂੰ ਪੋਲਿੰਗ ਪ੍ਰਕਿਰਿਆ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।