ਜਿਲ੍ਹਾ ਅਧਿਕਾਰੀਆਂ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਸਕੂਲਾਂ ਦਾ ਦੌਰਾ।

ਦੌਰੇ ਉਪਰੰਤ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਕੀਤੀ ਬਲਾਕ ਨਰੋਟ ਜੈਮਲ ਸਿੰਘ ਦੇ ਸਕੂਲ ਮੁਖੀਆਂ ਨਾਲ ਮੀਟਿੰਗ।
ਪਠਾਨਕੋਟ, 19 ਜੁਲਾਈ  2021 ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਬਲਾਕ ਨਰੋਟ ਜੈਮਲ ਸਿੰਘ ਦੇ ਸਪ੍ਰਸ ਰਕਵਾਲ, ਸਪ੍ਰਸ ਗੱਜੂ ਜਗੀਰਾਂ, ਸਪ੍ਰਸ ਦਤਿਆਲ ਛੋੜਿਆ, ਸਪ੍ਰਸ ਝੇਲਾ ਆਮਦਾ ਸਕਰਗੜ੍ਹ, ਸਪ੍ਰਸ ਝੇਲਾ ਆਮਦਾ ਗੁਰਦਾਸਪੁਰ, ਸਪ੍ਰਸ ਫੂਲਪੂਰ ਸਮੇਤ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਦੌਰੇ ਉਪਰੰਤ ਜਿਲ੍ਹਾ ਅਧਿਕਾਰੀਆਂ ਵੱਲੋਂ ਬੀਪੀਈਓ ਦਫਤਰ ਨਰੋਟ ਜੈਮਲ ਸਿੰਘ ਵਿਖੇ ਬੀਪੀਈਓ ਰਿਸਮਾਂ ਦੇਵੀ ਦੀ ਅਗਵਾਈ ਹੇਠ ਬਲਾਕ ਦੇ ਸਮੂਹ ਸਕੂਲ ਮੁਖੀਆਂ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨਾਲ ਰੱਖੀ ਗਈ ਮੀਟਿੰਗ ਵਿੱਚ ਵਿਸੇਸ ਤੌਰ ਤੇ ਸਾਮਲ ਹੋ ਕੇ ਨੈਸਨਲ ਅਚੀਵਮੈਂਟ ਸਰਵੇਖਣ, ਪੀਜੀਆਈ ਇੰਡੈਕਸ, ਲਾਇਬ੍ਰੇਰੀ ਲੰਗਰ ਅਤੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਕਲਰਕ ਜਿਲ੍ਹਾ ਸਿੱਖਿਆ ਦਫਤਰ ਪਠਾਨਕੋਟ ਤਰੁਣ ਪਠਾਨੀਆ ਅਤੇ ਜਲਿ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਵਿਸੇਸ ਤੌਰ ਤੇ ਸਾਮਲ ਹੋਏ।
ਮੀਟਿੰਗ ਦੌਰਾਨ ਡੀ.ਈ.ਓ. (ਐਲੀ.ਸਿੱ.) ਬਲਦੇਵ ਰਾਜ ਨੇ ਸੰਬੋਧਨ ਕਰਦਿਆਂ ਜਿਲ੍ਹੇ ਦੇ ਪ੍ਰਾਇਮਰੀ ਵਿੰਗ ਦੇ ਅਧਿਆਪਕਾਂ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ਸਬੰਧੀ ਵਿਸਥਾਰ ‘ਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਰਵੇਖਣ ਸਕੂਲਾਂ ਦੀ ਵਿਦਿਅਕ ਗੁਣਵੱਤਾ, ਵਿੱਦਿਅਕ ਗਤੀਵਿਧੀਆਂ ਨਾਲ ਸਬੰਧਤ ਸਮੱਗਰੀ ਤੇ ਸਹੂਲਤਾਂ, ਸਕੂਲ ਪ੍ਰਬੰਧਨ ਤੇ ਸਕੂਲਾਂ ਦੇ ਸਮਾਜ ‘ਚ ਪ੍ਰਭਾਵ ਬਾਰੇ ਸਰਵੇਖਣ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਨਵੰਬਰ ਮਹੀਨੇ ‘ਚ ਹੋਣ ਵਾਲੇ ਨੈਸ ਦੀ ਤਿਆਰੀ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਦੌਰਾਨ ਮਸ਼ਕਾਂ ਕੀਤੀਆਂ ਜਾਣਗੀਆਂ। ਜਿਸ ਤਹਿਤ ਨੈਸ ਦੀ ਤਰਜ਼ ‘ਤੇ ਰਾਜ ਦੇ ਸਾਰੇ ਸਰਕਾਰੀ ਸਕੂਲਾਂ ‘ਚ ਤਿੰਨ੍ਹ ਪੜਾਵਾਂ ‘ਚ ਅਭਿਆਸ ਕੀਤਾ ਜਾਵੇਗਾ। ਇਸ ਉਪਰੰਤ ਜਦੋਂ ਵੀ ਨੈਸ ਹੁੰਦਾ ਤਾਂ ਉਸੇ ਦਿਨ ਹੈ ਰਾਜ ਭਰ ਦੇ ਹਰੇਕ ਸਕੂਲ ਤੇ ਵਿਦਿਆਰਥੀਆਂ ‘ਤੇ ਅਧਾਰਤ ਪੰਜਾਬ ਅਚੀਵਮੈਂਟ ਸਰਵੇ (ਪੈਸ) ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨੈਸ ਤਹਿਤ ਰਾਜ ਦੇ ਚੋਣਵੇਂ ਸਕੂਲਾਂ ‘ਚ ਸਰਵੇਖਣ ਹੋਵੇਗਾ ਜਦਕਿ ਪੈਸ ਰਾਜ ਦੇ ਹਰੇਕ ਸਕੂਲ ਤੇ ਵਿਦਿਆਰਥੀ ਨੂੰ ਆਪਣੇ ਕਲਾਵੇ ‘ਚ ਲਵੇਗਾ।
ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਕਿਹਾ ਕਿ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਮੂਨੇ ਦੀ ਪ੍ਰਸ਼ਨਾਵਲੀ ਜਿਲ੍ਹੇ ਦੇ ਹਰੇਕ ਸਕੂਲ ਤੱਕ ਪੁੱਜਦੀ ਕੀਤੀ ਜਾ ਚੁੱਕੀ ਹੈ। ਜਿਸ ਤਹਿਤ ਹੀ ਨੈਸ ਦੀ ਯੋਜਨਾਬੱਧ ਤਰੀਕੇ ਨਾਲ ਤਿਆਰੀ ਕੀਤੀ ਜਾਵੇਗੀ। ਉਨ੍ਹਾਂ ਅਧਿਆਪਕਾਂ ਨੂੰ ਨੈਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਧੀਆਂ ਵੀ ਦੱਸੀਆ। ਇਸ ਮੌਕੇ ਤੇ ਐਚਟੀ ਅਜੇ ਮਹਾਜਨ, ਐਚਟੀ ਰਕੇਸ ਸੈਣੀ, ਐਚਟੀ ਰਾਜੇਸ ਕੁਮਾਰ, ਕਾਰਜਕਾਰੀ ਸੀਐਚਟੀ ਰਾਜੇਸ ਸਰਮਾ, ਬੀਐਮਟੀ ਦੀਪਕ ਸੈਣੀ, ਬੀਐਮਟੀ ਬਿਸੰਬਰ ਦਾਸ, ਅਨੁਰਾਧਾ, ਰੁਚੀ ਪਠਾਨੀਆ, ਸਰਿਤਾ ਸੈਣੀ, ਸੀਨੀਅਰ ਸਹਾਇਕ ਨਰੇਸ ਕੁਮਾਰ, ਐਮ ਆਈ ਐਸ ਕੋਆਰਡੀਨੇਟਰ ਪੰਕਜ ਸਰਮਾ ਸਮੇਤ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
ਤਸਵੀਰ:- ਜਿਲ੍ਹਾ ਅਧਿਕਾਰੀ ਨੈਸ ਦੀ ਤਿਆਰੀ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

Spread the love