ਹੁਸ਼ਿਆਰਪੁਰ, 24 ਅਕਤੂਬਰ:
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪੜ੍ਹੇ ਲਿਖੇ ਬੋਰੋਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਕਰਮ ਚੰਦ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਾਰਡਨ ਆਟੋਮੋਟਿਵ ਲਿਮ: ਕੰਪਨੀ ਵਲੋਂ ਹਿੱਸਾ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਆਈ.ਟੀ.ਆਈ. ਤੇ ਡਿਪਲੋਮਾ ਹੋਲਡਰ ਦੇ ਇਲੈਕਟ੍ਰੀਕਲ, ਮਕੈਨੀਕਲ, ਫਿਟਰ, ਇਲੈਕਟ੍ਰੀਸ਼ਿਅਨ ਤੇ ਡੀਜ਼ਲ ਮਕੈਨਿਕ ਆਦਿ ਟਰੇਡਾਂ ਤੋਂ ਇਲਾਵਾ ਬਾਹਰਵੀਂ ਪਾਸ ਪ੍ਰਾਰਥੀਆਂ ਨੇ ਹਿੱਸਾ ਲਿਆ। ਪਲੇਸਮੈਂਟ ਕੈਂਪ ਵਿੱਚ ਕੁਲ 43 ਬਿਨੈਕਾਰਾਂ ਨੇ ਹਿੱਸਾ ਲਿਆ ਅਤੇ ਕੰਪਨੀ ਵਲੋਂ ਮੌਕੇ ’ਤੇ ਹੀ 32 ਨੌਜਵਾਨਾਂ ਦੀ ਚੋਣ ਕਰ ਲਈ ਗਈ।
ਕਰਮ ਚੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ, ਸਕਿੱਲ ਡਿਵੈਲਪਮੈਂਟ ਟਰੇਨਿੰਗ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਬਿਊਰੋ ਹੁਸ਼ਿਆਰਪੁਰ ਵਿੱਚ ਹਰ ਮਹੀਨੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ, ਜਿਸ ਦੀ ਜਾਣਕਾਰੀ ਬੱਚੇ ਇਸ ਪ੍ਰੋਗਰਾਮ ਦੇ ਫੇਸਬੁੱਕ ਪੇਜ ਡੀ.ਬੀ.ਈ.ਈ. ਹੁਸ਼ਿਆਰਪੁਰ ਜਾਂ ਦਫ਼ਤਰ ਦੀ ਵੈਬਸਾਈਟ www.pgrkam.com ’ਤੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦੀ ਪੂਰੀ ਟੀਮ ਵਲੋਂ ਦਿਨ ਰਾਤ ਯਤਨ ਕੀਤੇ ਜਾ ਰਹੇ ਹਨ।