ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦੇ ਕੰਮਾਂ ਅਤੇ ਸਾਫ ਸਫਾਈ ਦਾ ਲਿਆ ਜਾਇਜਾ।
ਸਕੂਲਾਂ ਨੂੰ ਬਰਸਾਤਾਂ ਦੇ ਮਦੇਨਜਰ ਸਾਫ ਸਫਾਈ ਵੱਲ ਵਿਸੇਸ ਧਿਆਨ ਦੇਣ ਲਈ ਕੀਤਾ ਪ੍ਰੇਰਿਤ।
ਪਠਾਨਕੋਟ, 3 ਅਗਸਤ 2021 ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਪਠਾਨਕੋਟ ਬਲਦੇਵ ਰਾਜ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁੱਦੇ, ਸਰਕਾਰੀ ਪ੍ਰਾਇਮਰੀ ਸਕੂਲ ਗੋਸਾਈਂਪੁਰ, ਪੱਡਿਆਂ ਲਾਹੜੀ, ਸਰਕਾਰੀ ਪ੍ਰਾਇਮਰੀ ਸਕੂਲ ਡਡਵਾਂ, ਸਰਕਾਰੀ ਪ੍ਰਾਇਮਰੀ ਸਕੂਲ ਰਾਣੀਪੁਰ ਉਪਰਲਾ, ਸਰਕਾਰੀ ਪ੍ਰਾਇਮਰੀ ਸਕੂਲ ਕਲਾਨੂੰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਾਹਪੁਰਕੰਡੀ ਸਮੇਤ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜਿਥੇ ਸਿਵਲ ਵਰਕਸ ਦੇ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਰਹਿੰਦੇ ਕੰਮ ਪੂਰਾ ਕਰਨ ਲਈ ਕਿਹਾ ਗਿਆ, ਉਥੇ ਹੀ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਸਾਫ ਸਫਾਈ ਵੱਲ ਵੀ ਵਿਸੇਸ ਧਿਆਨ ਦੇਣ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਨੇ ਸਕੂਲ ਮੁੱਖੀਆਂ ਨੂੰ ਲਗਭਗ ਡੇਢ ਸਾਲ ਬਾਅਦ ਸਕੂਲ ਵਿੱਚ ਆਏ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜਾਉਣ ਅਤੇ ਨੈਸ਼ਨਲ ਅਚੀਵਮੈਂਟ ਸਰਵੇ ਦੀ ਜੋਰਦਾਰ ਤਿਆਰੀ ਕਰਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅਧਿਆਪਕਾਂ ਦੀ ਮਿਹਨਤ ਨਾਲ ਜ਼ਿਲ੍ਹਾ ਪਠਾਨਕੋਟ ਨਵੰਬਰ ਮਹੀਨੇ ਹੋਣ ਵਾਲੇ ਨੈਸਨਲ ਅਚੀਵਮੈਂਟ ਸਰਵੇ ਵਿੱਚ ਇੱਕ ਸਨਮਾਨਯੋਗ ਸਥਾਨ ਹਾਸਲ ਕਰੇਗਾ।
ਬਲਦੇਵ ਰਾਜ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਿਹਤ ਸੰਭਾਲ ਸਾਡੀ ਪਹਿਲੀ ਜਿੰਮੇਵਾਰੀ ਹੈ। ਅਸੀ ਆਪ ਕਰੋਨਾ ਮਹਾਂਮਾਰੀ ਤੋਂ ਬਚਣਾ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵੀ ਬਚਾਉਣਾ ਹੈ। ਇਸ ਲਈ ਸਮੂਹ ਸਕੂਲ ਮੁਖੀ ਵਿਭਾਗ ਵੱਲੋਂ ਜਾਰੀ ਕੋਵਿਡ 19 ਦੀਆਂ ਹਦਾਇਤਾਂ ਦੀ ਆਪ ਵੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਕੋਲੋਂ ਵੀ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਵਾਉਣਾ ਯਕੀਨੀ ਬਣਾਉਣ। ਇਸ ਮੌਕੇ ਤੇ ਜੂਨੀਅਰ ਇੰਜੀਨੀਅਰ ਨਰਿੰਦਰ ਸਿੰਘ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਅਤੇ ਸਬੰਧਤ ਸਕੂਲਾਂ ਦੇ ਮੁੱਖੀ ਅਤੇ ਸਟਾਫ ਮੌਜੂਦ ਸਨ।
ਫੋਟੋ ਕੈਪਸਨ:- ਆਪਣੇ ਦੌਰੇ ਦੌਰਾਨ ਸਕੂਲਾਂ ਵਿੱਚ ਚੱਲ ਰਹੇ ਸਿਵਲ ਵਰਕਸ ਦਾ ਜਾਇਜਾ ਲੈਂਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਨ੍ਹਾਂ ਨਾਲ ਜੂਨੀਅਰ ਇੰਜੀਨੀਅਰ ਨਰਿੰਦਰ ਸਿੰਘ।