ਸਾਇੰਸ ਅਤੇ ਪੰਜਾਬੀ ਅਧਿਆਪਕਾਂ ਦਾ ਜਿਲ੍ਹਾ ਪੱਧਰੀ ਟੀਚਰ ਫੈਸਟ ਆਯੋਜਿਤ

26 ਤੋਂ 28 ਅਗਸਤ ਤੱਕ ਚੱਲਣਗੇ ਜਿਲ੍ਹਾ ਪੱਧਰ ‘ਤੇ ਮੁਕਾਬਲੇ।
ਜਿਲ੍ਹਾ ਪੱਧਰੀ ਵਿਜੇਤਾ ਅਧਿਆਪਕਾਂ ਨੂੰ 2100 ਰੁਪਏ ਦੀ ਰਾਸੀ ਨਾਲ ਕੀਤਾ ਸਨਮਾਨਿਤ।
ਪਠਾਨਕੋਟ, 26 ਅਗਸਤ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲ ਅਧਿਆਪਕਾਂ ਦੀਆਂ ਖੋਜੀ ਬਿਰਤੀਆਂ ਤੇ ਵਿੱਦਿਅਕ ਸਰਗਰਮੀਆਂ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਜਿਲ੍ਹਾ ਪੱਧਰੀ ਅਧਿਆਪਕ ਪਰਵ ਅੱਜ 26 ਅਗਸਤ ਤੋਂ ਸੁਰੂ ਹੋ ਗਿਆ ਹੈ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਦੀ ਅਗਵਾਈ ਹੇਠ ਕੇਐਫਸੀ ਸਕੂਲ ਵਿੱਚ ਸੁਰੂ ਹੋਇਆ ਇਹ ਜਿਲ੍ਹਾ ਪੱਧਰੀ ਟੀਚਰ ਫੈਸਟ 28 ਅਗਸਤ ਤੱਕ ਚੱਲੇਗਾ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਨੇ ਇਸ ਸਬੰਧੀ ਦੱਸਿਆ ਕਿ ਐਸ.ਸੀ.ਈ.ਆਰ.ਟੀ. ਪੰਜਾਬ ਦੀ ਦੇਖ-ਰੇਖ ‘ਚ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ‘ਚ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਬਲਾਕ ਪੱਧਰ ‘ਤੇ ਕਰਵਾਏ ਗਏ ਮੁਕਬਾਲਿਆਂ ਦੇ ਜੇਤੂ ਅਧਿਆਪਕਾਂ ਨੇ ਵਿਸ਼ਾਵਾਰ ਭਾਗ ਲਿਆ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੇ ਪੰਜਾਬੀ ਅਤੇ ਸਾਇੰਸ ਵਿਸੇ ਦੇ ਮੁਕਾਬਲਿਆਂ ਵਿੱਚ ਸਪਨਾ ਪੰਜਾਬੀ ਮਿਸਟ੍ਰੇਸ ਸਰਕਾਰੀ ਹਾਈ ਸਕੂਲ ਡੇਹਰੀਵਾਲ ਨੇ ਜਿਲ੍ਹੇ ਵਿੱਚੋਂ ਪਹਿਲਾ ਸਥਾਨ, ਸਰਬਜੀਤ ਕੌਰ ਪੰਜਾਬੀ ਮਿਸਟ੍ਰੇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਮਿਆਲ ਨੇ ਦੂਜਾ ਸਥਾਨ ਅਤੇ ਕੁਲਵਿੰਦਰ ਕੌਰ ਪੰਜਾਬੀ ਮਿਸਟ੍ਰੇਸ ਸਰਕਾਰੀ ਹਾਈ ਸਕੂਲ ਥਰਿਆਲ ਨੇ ਜਿਲ੍ਹੇ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਸਾਇੰਸ ਵਿਸੇ ਵਿੱਚ ਰੰਜਨਾ ਕੁਮਾਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਨੇ ਪਹਿਲਾਂ ਸਥਾਨ, ਰਵਿੰਦਰ ਕੁਮਾਰ ਸਰਕਾਰੀ ਮਿਡਲ ਸਕੂਲ ਕੁੰਡੇ ਨੇ ਜਿਲ੍ਹੇ ਵਿੱਚੋਂ ਦੂਜਾ ਸਥਾਨ ਅਤੇ ਸੁਪਿ੍ਰਆ ਸਰਕਾਰੀ ਮਿਡਲ ਸਕੂਲ ਭਦਰੋਆ ਨੇ ਤੀਜਾ ਸਥਾਨ ਹਾਸਲ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਹਰੇਕ ਵਿਸ਼ੇ ਦੇ ਮੁਕਾਬਲੇ ‘ਚੋਂ ਜੇਤੂ 1-1 ਅਧਿਆਪਕ ਰਾਜ ਪੱਧਰੀ ਟੀਚਰ ਫੈਸਟ ‘ਚ ਭਾਗ ਲੈਣ ਦਾ ਹੱਕਦਾਰ ਬਣੇਗਾ। ਰਾਜ ਪੱਧਰੀ ਟੀਚਰਜ਼ ਫੈਸਟ 1 ਤੋਂ 3 ਅਗਸਤ ਤੱਕ ਅੰਮ੍ਰਿਤਸਰ ਵਿਖੇ ਹੋਵੇਗਾ।
ਜਿਲ੍ਹੇ ਦੇ ਕੋਆਰਡੀਨੇਟਰ ਡੀਐਮ ਅੰਗਰੇਜੀ ਸਮੀਰ ਸਰਮਾਂ ਅਤੇ ਪਿ੍ਰੰਸੀਪਲ ਸਵਤੰਤਰ ਕੁਮਾਰ ਨੇ ਦੱਸਿਆ ਕਿ ਅੱਜ ਦੇ ਮੁਕਾਬਲਿਆਂ ਵਿੱਚ ਪਹਿਲੀਆਂ ਤਿੰਨ ਪੁਜੀਸਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਪ੍ਰਦਾਨ ਕੀਤੇ ਗਏ ਹਨ ਜਦਕਿ ਪਹਿਲੀ ਪੁਜੀਸਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ 2100 ਰੁਪਏ ਦੀ ਰਾਸੀ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ਤੱਕ ਮੁਕਾਬਲੇ ਆਨ ਲਾਈਨ ਕਰਵਾਏ ਗਏ ਸਨ ਤੇ ਹੁਣ ਸਕੂਲ ਪੂਰੀ ਤਰ੍ਹਾਂ ਖੁੱਲ੍ਹ ਚੁੱਕੇ ਹਨ, ਜਿਸ ਕਾਰਨ ਜਿਲ੍ਹਾ ਤੇ ਰਾਜ ਪੱਧਰ ਦੇ ਮੁਕਾਬਲੇ ਕੋਵਿਡ 19 ਦੀਆਂ ਹਦਾਇਤਾਂ ਅਨੁਸਾਰ ਆਫਲਾਈਨ ਕਰਵਾਏ ਜਾ ਰਹੇ ਹਨ। ਰਾਜ ਪੱਧਰੀ ਟੀਚਰ ਫੈਸਟ ਲਈ ਜਿਲ੍ਹੇ ਦੇ ਜੇਤੂ ਅਧਿਆਪਕਾਂ ਦੀ ਆਨਲਾਈਨ ਰਜਿਸਟ੍ਰੇਸ਼ਨ 30 ਅਗਸਤ ਤੱਕ ਕੀਤੀ ਜਾਵੇਗੀ। ਡੀ.ਈ.ਓ. (ਸੈ.ਸਿੱ.) ਜਸਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਅਧਿਆਪਕਾਂ ਦੀਆਂ ਖੋਜੀ ਬਿਰਤੀਆਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਹੋਰਨਾਂ ਅਧਿਆਪਕਾਂ ਨੂੰ ਵੀ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਹੈ। ਦੱਸਣਯੋਗ ਹੈ ਕਿ ਬਲਾਕ ਪੱਧਰ ‘ਤੇ ਹੋਏ ਮੁਕਾਬਲਿਆਂ ‘ਚ ਜਿਲ੍ਹੇ ਦੇ ਹਰੇਕ ਬਲਾਕ ‘ਚੋਂ ਸੈਂਕੜੇ ਅਧਿਆਪਕਾਂ ਨੇ ਵੱਖ-ਵੱਖ ਵਿਸ਼ਿਆ ਦੇ ਮੁਕਾਬਲਿਆਂ ‘ਚ ਸ਼ਮੂਲੀਅਤ ਕੀਤੀ ਸੀ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਰਾਜ ਦੇ ਸਰਕਾਰੀ ਸਕੂਲ ਅਧਿਆਪਕ ਆਪਣੀ ਜਿੰਮੇਵਾਰੀ ਪ੍ਰਤੀ ਕਿੰਨੀ ਮਿਹਨਤ ਤੇ ਸੁਹਿਰਦਤਾ ਨਾਲ ਨਿਭਾ ਰਹੇ ਹਨ। ਇਸ ਮੌਕੇ ਤੇ ਡੀਐਮ ਸਾਇੰਸ ਸੰਜੀਵ ਸਰਮਾ, ਡੀਐਮ ਪੰਜਾਬੀ ਵਿਨੋਦ ਅੱਤਰੀ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸੋਰ, ਮੁਨੀਸ ਬੈਂਸ, ਬੀਐਮ ਸਾਇੰਸ ਰਜਨੀਸ ਕੁਮਾਰ, ਬੀਐਮ ਸਾਇੰਸ ਰਾਜਨ, ਹਰੀਸ ਕੁਮਾਰ ਬੀਐਮ ਪੰਜਾਬੀ, ਰਾਮ ਪ੍ਰਕਾਸ ਬੀਐਮ ਅੰਗਰੇਜੀ, ਜਲਿ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਫੋਟੋ ਕੈਪਸਨ:- ਟੀਚਰ ਫੈਸਟ ਦੇ ਜਿਲ੍ਹਾ ਪੱਧਰੀ ਜੇਤੂਆਂ ਨੂੰ ਸਨਮਾਨਿਤ ਕਰਦੇ ਹੋਏ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਹੋਰ।

Spread the love