ਪਠਾਨਕੋਟ, 3 ਅਗਸਤ 2021 ਪੰਜਾਬ ਸਰਕਾਰ ਵੱਲੋਂ ਆਜਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਲੇਖ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਵਿਭਾਗ ਵੱਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਲੇਖ ਮੁਕਾਬਲਿਆਂ ਵਿੱਚ ਜਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜਸਵੰਤ ਸਿੰਘ ਸਲਾਰਿਆ, ਉਪ ਜਿਲ੍ਹਾ ਸਿਖਿਆ ਅਫਸਰ(ਸੈ.ਸਿ) ਰਾਜੇਸ਼ਵਰ ਸਲਾਰਿਆ, ਜਿਲ੍ਹਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀ.) ਰਮੇਸ਼ ਲਾਲ ਠਾਕੁਰ ਨੇ ਤਹਿਸੀਲ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ।
ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਅਕ ਮੁਕਾਬਲਿਆਂ ਦੇ ਸੈਕੰਡਰੀ ਵਿੰਗ ਦੇ ਨੋਡਲ ਅਫਸਰ ਕੌਸਲ ਕੁਮਾਰ ਅਤੇ ਪ੍ਰਾਇਮਰੀ ਵਿੰਗ ਦੇ ਨੋਡਲ ਅਫਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰਾਇਮਰੀ ਵਰਗ ਦੇ ਤਹਿਸੀਲ ਪਧਰੀ ਮੁਕਾਬਲਿਆਂ ਵਿੱਚ ਪਠਾਨਕੋਟ ਤਹਿਸੀਲ ਵਿੱਚ ਰਿਆ ਸ.ਪ੍ਰ.ਸ. ਸੈਲੀ ਕੁਲਿਆਂ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਲਕਸ਼ਿਤਾ ਸ਼ਰਮਾ ਸ.ਪ੍ਰ.ਸ. ਵਡਾਲਾ ਨੇ ਦੂਜਾ ਸਥਾਨ ਹਾਸਲ ਕੀਤਾ ।
ਮਿਡਲ ਵਰਗ ਵਿੱਚ ਪਠਾਨਕੋਟ ਤਹਿਸੀਲ ਵਿੱਚ ਡਿੰਪਲ ਕੁਮਾਰੀ ਸ.ਮ.ਸ ਸਿੰਬਲੀ ਗੁਜਰਾਂ ਨੇ ਪਹਿਲਾ ਸਥਾਨ ਅਤੇ ਖੁਸ਼ੀ ਮਹਿਰਾ ਸ.ਸ.ਸ.ਸ (ਕੰ) ਪਠਾਨਕੋਟ ਨੇ ਦੂਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਧਾਰ ਕਲਾਂ ਤਹਿਸੀਲ ਵਿੱਚ ਪਲਕ ਸ.ਸ.ਸ.ਸ. ਦੁਨੇਰਾ ਨੇ ਪਹਿਲਾ ਸਥਾਨ ਅਤੇ ਦੀਪਾਲੀ ਸ.ਹ.ਸ. ਦੁਖਨਿਆਲੀ ਨੇ ਦੂਜਾ ਸਥਾਨ ਹਾਸਲ ਕੀਤਾ ।
ਸੀਨੀਅਰ ਸੈਕੰਡਰੀ ਵਰਗ ਵਿੱਚ ਪਠਾਨਕੋਟ ਤਹਿਸੀਲ ਵਿੱਚ ਹੇਮ ਲਤਾ ਸ.ਸ.ਸ.ਸ. ਨਰੋਟ ਮਹਿਰਾ ਨੇ ਪਹਿਲਾ ਸਥਾਨ ਅਤੇ ਮੁਸਕਾਨ ਸ.ਸ.ਸ.ਸ ਮਲਕਪੁਰ ਨੇ ਦੂਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਧਾਰਕਲਾਂ ਤਹਿਸੀਲ ਵਿੱਚ ਸਮਾਈਲ ਠਾਕੁਰ ਸ.ਹ.ਸ. ਦੁਖਨਿਆਲੀ ਨੇ ਪਹਿਲਾ ਸਥਾਨ ਅਤੇ ਸੋਹਾਨੀ ਸ.ਸ.ਸ.ਸ. ਬਧਾਨੀ ਨੇ ਦੂਜਾ ਸਥਾਨ ਹਾਸਲ ਕੀਤਾ ।
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀਐਸਐਮ ਬਲਵਿੰਦਰ ਸੈਣੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।
ਫੋਟੋ ਕੈਪਸਨ:- ਤਹਿਸੀਲ ਪੱਧਰੀ ਲੇਖ ਮੁਕਾਬਲਿਆਂ ਵਿੱਚ ਪਹਿਲੀਆਂ ਪੁਜੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀ।