ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਨਗਰ ਕੌਂਸਲ ਫਿਰੋਜ਼ਪੁਰ ਵਿੱਚ ਕੌਮੀ ਝੰਡਾ ਲਹਿਰਾਇਆ

ਦੇਸ਼ ਭਗਤਾਂ ਦੀ ਕੁਰਬਾਨੀ ਨੂੰ ਯਾਦ ਕੀਤਾ, ਨੌਜਵਾਨਾਂ ਨੂੰ ਸ਼ਹੀਦਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ
ਫਿਰੋਜ਼ਪੁਰ 16 ਅਗਸਤ, 2021
ਨਗਰ ਕੌਂਸਲ ਫਿਰੋਜ਼ਪੁਰ ਸ਼ਹਿਰ ਵਿੱਚ ਸੁਤੰਤਰਤਾ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਰਿੰਕੂ ਗਰੋਵਰ ਅਤੇ ਕਾਰਜਸਾਧਕ ਅਫਸਰ ਦੀ ਅਗਵਾਈ ਵਿੱਚ ਇੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ ਅਤੇ ਸਲਾਮੀ ਦਿੱਤੀ।
ਇਸ ਦੌਰਾਨ ਵਿਧਾਇਕ ਪਿੰਕੀ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਅਤੇ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਸਾਡੇ ਦੇਸ਼ ਨੂੰ ਅੰਗਰੇਜ਼ ਹਕੂਮਤ ਤੋਂ ਆਜ਼ਾਦੀ ਮਿਲੀ ਹੈ ਅਤੇ ਉਨ੍ਹਾਂ ਦੇਸ਼ ਭਗਤਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।
ਉਨ੍ਹਾਂ ਨੇ ਨੌਜਵਾਨਾਂ ਅਤੇ ਸਮੁੱਚੇ ਸਮਾਜ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 4 ਸਾਲਾਂ ਤੋਂ ਵੱਧ ਸਮੇਂ ਦੌਰਾਨ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ’ ਤੇ ਕੀਤੇ ਗਏ ਹਨ। ਵਿਧਾਇਕ ਨੇ ਸ਼ਹਿਰ ਦੇ ਇੱਕ ਸਕੂਲ ਵਿੱਚ ਵੀ ਜਾ ਕੇ ਰਾਸ਼ਟਰੀ ਝੰਡਾ ਲਹਿਰਾਇਆ।
ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਬਿੱਟੂ ਸਾਂਘਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਗੁਪਤਾ, ਐਡਵੋਕੇਟ ਗੁਲਸ਼ਨ ਮੋਂਗਾ ਅਤੇ ਸਾਰੇ ਕਾਂਗਰਸੀ ਕੌਂਸਲਰ ਅਤੇ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

 

Spread the love