ਹਰ ਸਕੂਲ ਮੁਖੀ ਹਰ ਬੱਚੇ ਤੱਕ ਪਹੁੰਚ ਕਰਨ ਲਈ ਕਰੇ ਯੋਜਨਾਬੰਦੀ – ਬਲਦੇਵ ਰਾਜ।
ਪਠਾਨਕੋਟ, 7 ਸਤੰਬਰ 2021 ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਡੀਪੀਐਸ ਸਕੂਲ ਵਿਖੇ ਬਲਾਕ ਪਠਾਨਕੋਟ-1 ਅਤੇ ਬਲਾਕ ਪਠਾਨਕੋਟ-2 ਦੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਦੀ ਲਗਾਈ ਗਈ ਵਰਕਸਾਪ ਨੂੰ ਸੰਬੋਧਨ ਕਰਦੇ ਹੋਏ ਕਹੇ। ਉਨ੍ਹਾਂ ਸਾਰੇ ਸਕੂਲ ਮੁਖੀਆਂ ਨੂੰ ਹਰ ਬੱਚੇ ਤੱਕ ਪਹੁੰਚ ਬਣਾਉਣ ਲਈ ਯੋਜਨਾਬੰਦੀ ਕਰਨ ਲਈ ਕਿਹਾ। ਵਰਕਸਾਪ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸਾਮਿਲ ਕੀਤਾ ਜਾਣਾ ਹੈ। ਇਸ ਲਈ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਪੂਰੀ ਤਰ੍ਹਾਂ ਜਾਗਰੂਕ ਕਰਨ ਲਈ ਵਰਕਸਾਪ ਦਾ ਆਯੋਜਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨੈਸਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਸਮੇਂ ਸਮੇਂ ਤੇ ਅਭਿਆਸ ਪ੍ਰਸਨਾਵਲੀ ਦੀਆਂ ਵਿਸਾਲ ਸੀਟਾ ਭੇਜੀਆਂ ਜਾ ਰਹੀਆਂ ਹਨ , ਜੋ ਕਿ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।
ਇਸ ਮੌਕੇ ਤੇ ਬੀਪੀਈਓ ਪਠਾਨਕੋਟ-1 ਪੰਕਜ ਅਰੋੜਾ, ਬੀਪੀਈਓ ਪਠਾਨਕੋਟ-2 ਨਰੇਸ ਪਨਿਆੜ, ਸਹਾਇਕ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਾਜੇਸ ਕੁਮਾਰ, ਬੀਐਮਟੀ ਵੀਨੂ ਪ੍ਰਤਾਪ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।
ਫੋਟੋ ਕੈਪਸਨ:- ਵਰਕਸਾਪ ਨੂੰ ਸੰਬੋਧਿਤ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ।
ਫੋਟੋ ਕੈਪਸਨ:- ਵਰਕਸਾਪ ਵਿੱਚ ਹਾਜਰ ਪ੍ਰਾਈਵੇਟ ਸਕੂਲਾਂ ਦੇ ਮੁਖੀ।